28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਲੋਕ ਸੰਪਰਕ ਪੰਜਾਬ ਦੇ ਹੀਰੇ' ਪੁਸਤਕ ਜੀ.ਆਰ. ਕੁਮਰਾ ਨੂੰ ਭੇਟ

ਅਜੀਤ ਡੈਸਕ 05-12-2025
ਪਟਿਆਲਾ 4 ਦਸੰਬਰ (ਗੁਰਵਿੰਦਰ ਸਿੰਘ ਔਲਖ)-'ਲੋਕ ਸੰਪਰਕ ਪੰਜਾਬ ਦੇ ਹੀਰੇ' ਪੁਸਤਕ ਜ਼ਿਲ੍ਹੇ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 'ਚ ਪੁਸਤਕ ਦੇ ਲੇਖਕ ਉਜਾਗਰ ਸਿੰਘ ਨੇ ਲੋਕ ਸੰਪਰਕ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾਂ 'ਚੋਂ ਸਭ ਤੋਂ ਸੀਨੀਅਰ ਮੈਂਬਰ ਜੀ.ਆਰ. ਕੁਮਰਾ ਨੂੰ ਭੇਟ ਕੀਤੀ | ਇਸ ਪੁਸਤਕ 'ਚ ਲੋਕ ਸੰਪਰਕ ਪੰਜਾਬ ਦੇ 71 ਮੈਂਬਰਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਰਜ ਹੈ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਲੋਕ ਸੰਪਰਕ ਵਿਭਾਗ 'ਚ ਬਿਹਤਰੀਨ ਕੰਮ ਕਰਨ ਤੋਂ ਇਲਾਵਾ ਹੋਰ ਖੇਤਰਾਂ 'ਚ ਮਹੱਤਵਪੂਰਨ ਪ੍ਰਾਪਤੀਆਂ ਕਰਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ | ਜੀ.ਆਰ. ਕੁਮਰਾ ਉਨ੍ਹਾਂ ਮੈਂਬਰਾਂ 'ਚੋਂ ਸਭ ਤੋਂ ਸੀਨੀਅਰ ਹਨ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਵਚਨਬੱਧਤਾ ਨਾਲ ਫ਼ਰਜ਼ ਨਿਭਾਉਂਦਿਆਂ ਨਾਮਣਾ ਖੱਟਿਆ ਹੈ | ਇਸ ਮੌਕੇ 'ਤੇ ਜ਼ਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੈਣੀ ਨੇ ਕਿਹਾ ਕਿ ਜੀ.ਆਰ. ਕੁਮਰਾ ਸਿਰੜ੍ਹੀ, ਮਿਹਨਤੀ, ਦਿ੍ੜ੍ਹ ਇਰਾਦੇ ਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਦਾ ਮਾਹਿਰ ਗਿਣਿਆਂ ਜਾਂਦਾ ਹੈ | ਇਸ ਮੌਕੇ ਸੁਰਜੀਤ ਸਿੰਘ ਦੁਖੀ ਅਤੇ ਕੁਲਜੀਤ ਸਿੰਘ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਵੀ ਜੀ.ਆਰ. ਕੁਮਰਾ ਦੀ ਬਿਹਤਰੀਨ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਫ਼ਿਲਮ ਨਿਰਮਾਣ ਦੇ ਸਿੱਖੇ ਗੁਰ ਮੁੰਬਈ ਤੋਂ ਆਈ ਫ਼ਿਲਮ ਟੀਮ ਸਕੂਲੀ ਵਿਦਿਆਰਥੀ... ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਨੇ ਆਲ ਇੰਡੀਆ ਆਈ.ਪੀ.ਐਸ.ਸੀ. ਹਾਕੀ ਟੂਰਨਾਮੈਂਟ 'ਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।