19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਜਗਵਿੰਦਰ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਸਮਾਣਾ, 8 ਦਸੰਬਰ (ਸਾਹਿਬ ਸਿੰਘ)-ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਜ਼ੋਨ ਗਾਜੀਪੁਰ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਾਂਗਰਸ ਉਮੀਦਵਾਰ ਜਗਵਿੰਦਰ ਸਿੰਘ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਗ਼ਰੀਬਾਂ, ਕਿਸਾਨਾਂ ਤੇ ਮਜ਼ਲੂਮ ਵਰਗਾਂ ਦੀ ਆਵਾਜ਼ ਬਣੀ ਰਹੀ ਹੈ | ਉਨ੍ਹਾਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾ ਕੇ ਜਗਵਿੰਦਰ ਸਿੰਘ ਬਿਸ਼ਨਪੁਰਾ ਨੂੰ ਜਿਤਾਉਣ ਦੀ ਅਪੀਲ ਕੀਤੀ ਤਾਂ ਜੋ ਇਲਾਕੇ ਦਾ ਹਰ ਪੱਖੀ ਵਿਕਾਸ ਹੋ ਸਕੇ | ਇਸ ਮੌਕੇ ਪਿੰਡ ਵਾਸੀਆਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਲੋਕਾਂ ਨੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਅਤੇ ਉਮੀਦਵਾਰ ਬਿਸ਼ਨਪੁਰਾ ਦਾ ਸਵਾਗਤ ਕੀਤਾ ਅਤੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ | ਚੋਣ ਪ੍ਰਚਾਰ ਦੌਰਾਨ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਆਉਣ ਵਾਲੀਆਂ ਬਲਾਕ ਸੰਮਤੀ ਚੋਣਾਂ ਵਿਚ ਇਲਾਕੇ ਵਿਚ ਕਾਂਗਰਸ ਦਾ ਮਾਹੌਲ ਕਾਫ਼ੀ ਗਰਮ ਦਿਖਾਈ ਦੇ ਰਿਹਾ ਹੈ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਚੰਦੂਮਾਜਰਾ ਨੇ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸਨੌਰ ਤੋਂ ਤਿੰਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੱਤ ਬਲਾਕ ਸੰਮਤੀ ਮੈਂਬਰ ਚੋਣ ਮੈਦਾਨ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।