ਭਾਦਸੋਂ, 8 ਦਸੰਬਰ (ਪ੍ਰਦੀਪ ਦੰਦਰਾਲਾ)-ਜ਼ਿਲ੍ਹਾ ਪਰਿਸ਼ਦ ਦੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ, ਇਸੇ ਲੜੀ ਦੇ ਚਲਦੇ ਹੋਏ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਵਲੋਂ ਪਿੰਡ ਕਨਸੂਹਾ ਖੁਰਦ ਹਲਕਾ ਨਾਭਾ ਵਿਖੇ ਨੁੱਕੜ ਮੀਟਿੰਗ ਕੀਤੀ, ਜਿਸ ਵਿਚ ਨਿਰਭੈ ਸਿੰਘ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜ਼ੋਨ ਟੌਹੜਾ, ਬੀਬੀ ਸਰਬਜੀਤ ਕੌਰ ਉਮੀਦਵਾਰ ਜੋਨ ਬਲਾਕ ਸੰਮਤੀ ਚਾਸਵਾਲ ਲਈ ਪ੍ਰਚਾਰ ਦਰਮਿਆਨ ਪਿੰਡ ਕਨਸੂਹਾ ਖੁਰਦ ਦੇ ਵਿਕਾਸ ਕੰਮਾਂ ਬਾਰੇ ਚਰਚਾ 'ਤੇ ਇਲਾਕੇ ਦੇ ਚੱਲ ਰਹੇ ਵਿਕਾਸ ਕੰਮਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ | ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸਭ ਨੂੰ ਅਪੀਲ ਕੀਤੀ ਕਿ 14 ਦਸੰਬਰ ਦਿਨ ਐਤਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਝਾੜੂ ਨੂੰ ਵੋਟਾਂ ਪਾਉ ਤੇ ਆਮ ਆਦਮੀ ਪਾਰਟੀ ਦੇ ਹਰ ਇਕ ਉਮੀਦਵਾਰ ਨੂੰ ਜਿਤਾ ਕੇ ਆਪਣੇ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਅੱਗੇ ਹੋ ਕੇ ਕੰਮ ਕਰੋ | ਇਸ ਮੌਕੇ ਸਰਪੰਚ ਸਤਨਾਮ ਸਿੰਘ ਸੱਤੀ, ਪਰਮਜੀਤ ਸਿੰਘ ਪੰਚ, ਹਰਦੀਪ ਸਿੰਘ ਪੰਚ, ਸ਼ਿੰਗਾਰਾ ਸਿੰਘ ਪੰਚ, ਗਗਨਦੀਪ ਸਿੰਘ ਪੰਚ, ਅਮਰੀਕ ਸਿੰਘ, ਸਰਪੰਚ ਅਮਨਦੀਪ ਸਿੰਘ ਵਜੀਦੜੀ, ਮਨਜੋਤ ਸਿੰਘ ਲੱਧਾਹੇੜੀ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ |