19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

'ਆਪ' ਵਲੋਂ ਪਿੰਡ ਅਰਨੋਂ ਵਿਖੇ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 09-12-2025
ਅਰਨੋਂ, 8 ਦਸੰਬਰ (ਦਰਸ਼ਨ ਸਿੰਘ ਪਰਮਾਰ)-ਸਥਾਨਕ ਕਸਬੇ ਦੇ ਡੇਰਾ ਓਡਾਂ ਵਾਲਾ ਵਿਖੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਬਾਬਾ ਬੀਰਾ ਸਿੰਘ ਅਰਨੋਂ ਤੇ ਬਲਾਕ ਸੰਮਤੀ ਜ਼ੋਨ (ਅਰਨੋਂ) ਤੋਂ ਉਮੀਦਵਾਰ ਬਿਸੰਬਰ ਕੁਮਾਰ ਕੌਸ਼ਲ (ਅਰਨੋਂ) ਵਲੋਂ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਅਰਨੋਂ ਜ਼ੋਨ ਅਧੀਨ ਆਉਣ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਪਿੰਡਾਂ ਅਤੇ ਡੇਰਿਆਂ ਦਾ ਦੌਰਾ ਕੀਤਾ | ਇਸ ਦੌਰਾਨ ਆਮ ਆਦਮੀ ਦੇ ਉਮੀਦਵਾਰਾਂ ਨੂੰ ਇਲਾਕੇ ਦੇ ਲੋਕਾਂ ਦਾ ਪੂਰਾ ਸਹਿਯੋਗ ਮਿਲਦਾ ਵੇਖਿਆ ਗਿਆ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਬੀਰਾ ਸਿੰਘ ਅਰਨੋਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਰਹਿਨੁਮਾਈ ਹੇਠ ਕਸਬਾ ਸ਼ੁਤਰਾਣਾ ਵਿਖੇ ਆਮ ਆਦਮੀ ਪਾਰਟੀ ਦਾ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਸੀ, ਜਿਸ 'ਚ ਵੱਡੀ ਪੱਧਰ 'ਤੇ ਇਲਾਕੇ ਦੇ ਪਾਰਟੀ ਵਰਕਰਾਂ ਨੇ ਨਾਲ ਵੱਡੀ ਮਾਤਰਾ 'ਚ ਲੋਕ ਸ਼ਾਮਿਲ ਹੋਏ ਅਤੇ ਲੋਕਾਂ 'ਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਸੀ ਤੇ ਅੱਜ ਅਰਨੋਂ ਜ਼ੋਨ ਵਿਚ ਵੀ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਸਾਨੂੰ ਇਲਾਕੇ ਦੇ ਲੋਕਾਂ 'ਤੇ ਮਾਣ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਉਮੀਦਵਾਰ ਭਾਰੀ ਬਹੁਮਤ ਨਾਲ ਜਿਤ ਪ੍ਰਾਪਤ ਕਰਨਗੇ | ਇਸ ਮੌਕੇ ਵਨਿੰਦਰ ਸਿੰਘ (ਮੱਖਣ) ਸਰਪੰਚ ਅਰਨੋਂ, ਸੁਖਵਿੰਦਰ ਸਿੰਘ ਸਰਪੰਚ ਬਹਿਰ ਸਾਹਿਬ, ਹਰਪ੍ਰੀਤ ਸਿੰਘ ਨੰਬਰਦਾਰ ਗੁਰਦਿੱਤਪੁਰਾ, ਮੋਖਾ ਰਾਮ ਸਰਪੰਚ ਗੋਪਾਲਪੁਰਾ, ਹਰਪ੍ਰੀਤ ਸਿੰਘ ਸਰਪੰਚ ਕਮਾਲਪੁਰਾ, ਸਤਨਾਮ ਸਿੰਘ ਸਰਪੰਚ ਅਰਨੋਂ ਖੁਰਦ, ਸਰਪੰਚ ਜਗਦੀਪ ਸਿੰਘ ਗੁਰਦਿੱਤਪੁਰਾ, ਰਮੇਸ਼ ਕੁਮਾਰ ਚਿੱਤਰਾ, ਗੁਰਮੀਤ ਰਾਮ, ਸੇਵਾ ਸਿੰਘ ਅਰਨੋਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਨੂੰ ਬੈਠਕਾਂ 'ਚ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਾਭਾ ਵਿਧਾਨ ਸਭਾ 'ਚ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਖੁਸ਼- ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।