19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬੰਮਣਾ ਜ਼ੋਨ ਤੋਂ 'ਆਪ' ਉਮੀਦਵਾਰ ਟਿਵਾਣਾ ਵਲੋਂ ਚੋਣ ਪ੍ਰਚਾਰ ਤੇਜ਼

ਅਜੀਤ ਡੈਸਕ 09-12-2025
ਸਮਾਣਾ, 8 ਦਸੰਬਰ (ਸਾਹਿਬ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਹਲਕਾ ਬੰਮਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਟਿਵਾਣਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਕੁਤਬਨਪੁਰ ਤੇ ਖੇੜੀ ਭੀਮਾਂ ਪਿੰਡਾਂ ਦੀਆਂ ਚੋਣ ਰੈਲੀਆਂ ਸਣੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਟਿਵਾਣਾ ਨੇ ਆਖਿਆ ਕਿ ਪੰਜਾਬ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਜਿਸ ਨੇ ਵਿਕਾਸ ਦੇ ਕੰਮ ਬਿਨਾਂ ਭੇਦ ਭਾਵ ਤੋਂ ਕੀਤੇ ਹਨ | ਉਨ੍ਹਾਂ ਆਖਿਆ ਕਿ ਉਹ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਬਤੌਰ ਨਿੱਜੀ ਸਹਾਇਕ ਹਮੇਸ਼ਾ ਲੋਕਾਂ ਵਿਚ ਰਹਿ ਕੇ ਲੋਕ ਸੇਵਾ ਕਰਦੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਕਾਰਨ ਸੂਬੇ ਵਿਚ ਵੱਡਾ ਨਿਵੇਸ਼ ਹੋਣ ਜਾ ਰਿਹਾ ਹੈ ਜਿਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ | ਹਰ ਪਿੰਡ ਵਿਚ ਟਿਵਾਣਾ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਬਜ਼ੁਰਗ ਔਰਤਾਂ ਨੇ ਉਨ੍ਹਾਂ ਨੂੰ ਜਿੱਤ ਦਾ ਅਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਨੂੰ ਬੈਠਕਾਂ 'ਚ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।