19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਯੁਕਤ ਕਿਸਾਨ ਮੋਰਚੇ ਤੇ ਮਜ਼ਦੂਰ ਜਥੇਬੰਦੀਆਂ ਨੇ ਬਿਜਲੀ ਬਿੱਲ ਤੇ ਸੀਡ ਬਿੱਲ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 09-12-2025
ਦੇਵੀਗੜ੍ਹ, 8 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਬਿਜਲੀ ਗਰਿੱਡ ਦੇਵੀਗੜ੍ਹ ਸਾਹਮਣੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਮੁਲਾਜ਼ਮ ਮਜ਼ਦੂਰ ਮਾਰੂ ਨੀਤੀਆਂ ਦੇ ਵਿਰੋਧ ਵਿਚ ਧਰਨਾ ਦਿੱਤਾ ਗਿਆ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ | ਜਿਨ੍ਹਾਂ ਨੇ ਸਾਂਝੇ ਤੌਰ 'ਤੇ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੰਜਾਬ ਬਿਜਲੀ ਬੋਰਡ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਅੱਗੇ ਕਈ ਘੰਟੇ ਤੱਕ ਧਰਨਾ ਲਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਜ਼ਬਰਦਸਤੀ ਬਿਜਲੀ ਬਿੱਲ ਅਤੇ ਸੀਡ ਬਿੱਲ ਲਿਆਂਦਾ ਜਾ ਰਿਹਾ ਹੈ | ਇਨ੍ਹਾਂ ਬਿੱਲਾਂ ਦਾ ਮੁੱਖ ਮਕਸਦ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲ ਰਹੀ ਬਿਜਲੀ ਦੀ ਸਹੂਲਤ ਅਤੇ ਕਿਸਾਨਾਂ ਵਲੋਂ ਫ਼ਸਲਾਂ ਦੇ ਬੀਜ ਬਣਾਉਣ ਦੇ ਹੱਕ ਨੂੰ ਖੋਹਣਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਕਿਸਾਨ ਅਤੇ ਮਜ਼ਦੂਰ ਕਦੇ ਵੀ ਅਜਿਹੀਆਂ ਨੀਤੀਆਂ ਨੂੰ ਮੁਆਫ਼ ਨਹੀਂ ਕਰਨਗੇ ਤੇ ਇਨ੍ਹਾਂ ਬਿੱਲਾਂ ਦਾ ਜ਼ਬਰਦਸਤ ਵਿਰੋਧ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਲੱਖੋਵਾਲ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖੇੜੀ ਰਾਜੂ, ਭੁਪਿੰਦਰ ਸਿੰਘ ਦੁੱਧਨਸਾਧਾਂ, ਪੰਜਾਬ ਪ੍ਰਧਾਨ ਬਿਜਲੀ ਬੋਰਡ ਜਰਨੈਲ ਸਿੰਘ ਔਲਖ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਗੁਰਭਜਨ ਸਿੰਘ, ਸਰਕਲ ਸਕੱਤਰ ਬਿਰੀਸ਼ ਕੁਮਾਰ, ਕਰਨੈਲ ਸਿੰਘ ਚੰਮੂ ਕਲਾਂ, ਗੋਹਲ ਸਿੰਘ ਜੇ.ਈ., ਸਵਿੰਦਰ ਸਿੰਘ ਭਾਂਖਰ, ਮਲਕੀਤ ਸਿੰਘ ਜੁਲਾਹਖੇੜੀ, ਜਸਵਿੰਦਰ ਸਿੰਘ ਮੋਹਣੀ ਭਾਂਖਰ, ਕੁਲਵੰਤ ਸਿੰਘ ਸਫੇੜਾ, ਅਨੂਪ ਸਿੰਘ ਅਲੀਪੁਰ, ਗੁਰਦਿਆਲ ਸਿੰਘ ਕਪੂਰੀ, ਸੁਖਚੈਨ ਸਿੰਘ ਖੇੜੀ, ਗੁਰਦੀਪ ਸਿੰਘ ਪੱਤੀ ਕਰਤਾਰਪੁਰ ਤੇ ਰਾਜਿੰਦਰ ਸਿੰਘ ਮਹਿਮੂਦਪੁਰ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਸਾਲ-2025 ਦੌਰਾਨ ਸੜਕ ਹਾਦਸਿਆਂ 'ਚ 370 ਤੋਂ ਵੱਧ ਵਿਅਕਤੀਆਂ ਨੇ ਗੁਆਈ ਜਾਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।