ਸਮਾਣਾ, 8 ਦਸੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 350 ਗ੍ਰਾਮ ਅਫ਼ੀਮ ਸਣੇ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਬਦਨਪੁਰ ਮੌਜੂਦ ਸੀ | ਕਥਿਤ ਦੋਸ਼ੀ ਤਰਲੋਕ ਸਿੰਘ ਪੁੱਤਰ ਲਖਮੀਰ ਸਿੰਘ ਅਤੇ ਧਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਪਿੰਡ ਰੱਤਖੇੜਾ ਲੁਕਮਾਨ ਥਾਣਾ ਗੂਹਲਾ ਜ਼ਿਲਾ ਕੈਥਲ ਹਰਿਆਣਾ ਦੇ ਮੋਟਰਸਾਈਕਲ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ | ਉਨ੍ਹਾਂ ਦੀ ਤਲਾਸ਼ੀ ਲਈ ਤਾਂ 350 ਗ੍ਰਾਮ ਅਫ਼ੀਮ ਬਰਾਮਦ ਹੋਈ |