ਦੇਵੀਗੜ੍ਹ, 8 ਦਸੰਬਰ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਸਲਾਨਾ ਸਪੋਰਟਸ ਮੀਟ ਕੱਲ੍ਹ, 9 ਦਸੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ | ਸਕੂਲ ਦੇ ਖੇਡ ਮੈਦਾਨ ਵਿਚ ਇਹ ਖੇਡ ਸਮਾਗਮ ਸਵੇਰੇ 9:30 ਵਜੇ ਸ਼ੁਰੂ ਹੋਵੇਗਾ ਜੋ ਕਿ 11 ਦਸੰਬਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ | ਇਸ ਮਹੱਤਵਪੂਰਨ ਸਮਾਗਮ ਲਈ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਲਾਨਾ ਸਪੋਰਟਸ ਮੀਟ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ, ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਸਾਡਾ ਮਕਸਦ ਹੈ ਕਿ ਸਾਡੇ ਵਿਦਿਆਰਥੀ ਹਰ ਖੇਤਰ ਵਿਚ ਅੱਗੇ ਰਹਿਣ | ਭੁਪਿੰਦਰ ਸਿੰਘ ਨੇ ਅੱਗੇ ਕਿਹਾ, ਕੱਲ੍ਹ ਦੇ ਸਮਾਗਮ ਵਿਚ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀ ਦੌੜਾਂ, ਲੰਬੀ ਛਾਲ, ਉੱਚੀ ਛਾਲ, ਗੋਲਾ ਸੁੱਟਣ ਤੇ ਹੋਰ ਰਵਾਇਤੀ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ | ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਅਸੀਂ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਖੇਡ ਭਾਵਨਾ ਨਾਲ ਇਸ ਮੀਟ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਖਿਡਾਰੀ ਬਹੁਤ ਹੀ ਉਤਸ਼ਾਹ ਨਾਲ ਇਸ ਮੀਟ ਨੂੰ ਸਫਲ ਬਣਾਉਣਗੇ | ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਆਦਿ ਹਾਜ਼ਰ ਸਨ |