28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਰਾਜਿੰਦਰਾ ਹਸਪਤਾਲ ਦੇ ਕਾਰਡੀਉਲੋਜੀ ਵਿਭਾਗ ਨੇ ਨੌਜਵਾਨ ਦੀ ਜਾਨ ਬਚਾਈ

ਅਜੀਤ ਡੈਸਕ 10-12-2025
ਪਟਿਆਲਾ, 9 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕਾਰਡੀਉਲੋਜੀ ਵਿਭਾਗ ਨੇ ਨਾਨ-ਇਨਵੇਸਿਵ ਵੈਂਟੀਲੇਟਰ 'ਤੇ ਗੰਭੀਰ ਹਾਲਤ ਵਿਚ ਦਾਖਲ ਹੋਏ ਇੱਕ 37 ਸਾਲਾ ਨੌਜਵਾਨ ਦੇ ਕੀਤੇ ਤੁਰੰਤ ਇਲਾਜ ਨੇ ਮਰੀਜ ਦਾ ਦਿਲ ਫੇਲ ਹੋਣ ਤੋਂ ਬਚਾਅ ਕੇ ਉਸ ਦੀ ਜਾਨ ਬਚਾਈ ਹੈ | ਇਹ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪਿ੍ੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਦੱਸਿਆ ਕਿ ਇਸ ਮਰੀਜ ਦਾ ਤੁਰੰਤ ਇਲਾਜ ਸ਼ੁਰੂ ਕਰਦਿਆਂ ਡਾ. ਸੌਰਭ ਸ਼ਰਮਾ ਦੀ ਅਗਵਾਈ ਹੇਠ ਦਿਲ ਦੇ ਰੋਗਾਂ ਦੇ ਇਲਾਜ ਕਰਨ ਵਾਲੀ ਮਾਹਰ ਡਾਕਟਰਾਂ ਦੀ ਟੀਮ ਨੇ ਮਰੀਜ ਦਾ ਬਿਨ੍ਹਾਂ ਦਿਲ ਖੋਲ੍ਹੇ ਕੈਥ ਲੈਬ ਵਿਚ ਲਿਜਾ ਕੇ ਉਸਦੇ ਪੱਟ ਰਾਹੀਂ ਕੈਥੇਟਰ ਪਾ ਕੇ ਦਿਲ ਦੀ ਫਟੀ ਮੁੱਖ ਨਸ ਦਾ ਇਲਾਜ ਕਰਕੇ ਮਰੀਜ ਦਾ ਦਿਲ ਬਚਾ ਲਿਆ | ਡਾ. ਆਰ. ਪੀ. ਐੱਸ. ਸਿਬੀਆ ਨੇ ਦੱਸਿਆ ਕਿ ਮਰੀਜ ਦਾ ਇਹ ਸਾਰਾ ਇਲਾਜ ਮੁਫਤ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਵਿਚ ਉਪਲੱਬਧ ਹੈ | ਇਸ ਦੌਰਾਨ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਨੇ ਦੱਸਿਆ ਕਿ ਕਾਰਡੀਓਲੋਜੀ ਵਿਭਾਗ 2021 ਤੋਂ ਡਾ. ਸੌਰਭ ਸ਼ਰਮਾ ਦੀ ਅਗਵਾਈ ਵਿਚ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 3000 ਤੋਂ ਵੱਧ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਪ੍ਰਦਾਨ ਕੀਤਾ ਹੈ | ਕਾਰਡੀਉਲੋਜੀ ਵਿਭਾਗ ਦੇ ਡਾ. ਸੌਰਭ ਸ਼ਰਮਾ ਨੇ ਦੱਸਿਆ ਕਿ ਦਿਲ ਦੇ ਵਾਲਸਾਲਵਾ ਸਾਈਨਸ ਦਾ ਫਟਣਾ ਆਪਣੇ ਆਪ ਵਿਚ ਇਕ ਗੰਭੀਰ ਰੋਗ ਹੈ ਅਤੇ ਅਜਿਹੀ ਸਥਿਤੀ ਦਾ ਜੇਕਰ ਤੁਰੰਤ ਇਲਾਜ ਨਾ ਕੀਤਾ ਜਾਵੇ ਤਾਂ ਕੁਝ ਘੰਟਿਆਂ ਦੇ ਅੰਦਰ ਹੀ ਇਹ ਮਰੀਜ ਦੀ ਮੌਤ ਦਾ ਕਾਰਨ ਬਣਦੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮਰੀਜ਼ ਦੇ ਦਿਲ ਦੀ ਮੁੱਖ ਨਸ, ਵਾਲਸਾਲਵਾ ਸਾਈਨਸ ਨੂੰ ਬੰਦ ਕਰਨ ਲਈ ਕੈਥ ਲੈਬ ਵਿੱਚ ਲਿਜਾ ਕੇ ਕੈਥੇਟਰ ਰਾਹੀਂ ਇਲਾਜ ਕੀਤਾ ਤੇ ਮਰੀਜ ਹੁਣ ਬਿਲਕੁਲ ਠੀਕ ਹੈ ਤੇ ਉਸ ਨੂੰ ਛੁੱਟੀ ਕਰ ਦਿੱਤੀ ਗਈ ਹੈ | ਇਸੇ ਦੌਰਾਨ ਮਰੀਜ ਅਤੇ ਉਸਦੇ ਵਾਰਸਾਂ ਨੇ ਹਸਪਤਾਲ ਦੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਡੀ. ਸੀ. ਵਲੋਂ ਗਿਣਤੀ ਕੇਂਦਰਾਂ ਤੇ ਸਟਰਾਂਗ ਰੂਮਜ਼ ਦਾ ਨਿਰੀਖਣ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ 11ਵਾਂ ਨੋਰ੍ਹਾ ਰਿਚਰਡਜ ਥੀਏਟਰ ਫ਼ੈਸਟੀਵਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।