28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਨੌਜਵਾਨ ਪੀੜੀ ਅਹਿਮ ਭੂਮਿਕਾ ਨਿਭਾਏਗੀ- ਲਾਲੀ

ਅਜੀਤ ਡੈਸਕ 10-12-2025
ਨਾਭਾ, 9 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਨੌਜਵਾਨ ਪੀੜੀ ਅਹਿਮ ਭੂਮਿਕਾ ਨਿਭਾਏਗੀ, ਕਿਉਂਕਿ 'ਆਪ' ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਪੰਜਾਬ 'ਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਛੇੜੀ ਗਈ ਹੈ ਜੋ ਕਿ ਬਹੁਤ ਹੀ ਸਰਾਹੁਣਯੋਗ ਉਪਰਾਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਆਗੂ ਲਾਲੀ ਫਤਿਹਪੁਰੀਆ ਬਲਾਕ ਮੀਡੀਆ ਇੰਚਾਰਜ ਅਤੇ ਸਾਬਕਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਨੇ ਸੈਂਕੜਿਆਂ ਦੀ ਗਿਣਤੀ 'ਚ ਇਕੱਠੇ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਪੰਚਾਇਤਾਂ ਨੂੰ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਹੋਣ | ਲਾਲੀ ਫਤਿਹਪੁਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਸੂਬੇ ਦੇ ਲੋਕ ਉਨ੍ਹਾਂ ਸਰਕਾਰੀ ਨੀਤੀਆਂ ਦਾ ਲਾਹਾ ਲੈ ਸਕਣ | ਇਸ ਮੌਕੇ ਦਵਿੰਦਰ ਸਿੰਘ ਸਰਪੰਚ ਕੁਲਾਰਾਂ, ਸੰਦੀਪ ਸ਼ਰਮਾ ਸ਼ਹਿਰੀ ਬਲਾਕ ਪ੍ਰਧਾਨ,ਦੀਪ ਨਾਭਾ, ਸੁਖਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਯੂਥ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਬਾਈਕਾਟ ਦਾ ਕੀਤਾ ਸਮਰਥਨ ਅਗਲੀ ਖ਼ਬਰ ਡੀ. ਸੀ. ਵਲੋਂ ਗਿਣਤੀ ਕੇਂਦਰਾਂ ਤੇ ਸਟਰਾਂਗ ਰੂਮਜ਼ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।