ਸਮਾਣਾ, 9 ਦਸੰਬਰ (ਪ੍ਰੀਤਮ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪੰਜ ਪਿੰਡ ਦੋਦੜਾ, ਭੇਡਪੁਰੀ, ਸਹਿਚਪੁਰ ਕਲਾਂ, ਸਹਿਜਪੁਰਾ ਖ਼ੁਰਦ ਤੇ ਕੋਟਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਬਾਈਕਾਟ ਕੀਤਾ ਹੋਇਆ ਹੈ | ਉਨ੍ਹਾਂ ਦੀ ਮੰਗਾਂ ਦਾ ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਮਵੀ, ਗੁਲਜ਼ਾਰ ਸਿੰਘ, ਪ੍ਰਭਦਿਆਲ ਸਿੰਘ ਨੇ ਸਮਰਥਨ ਕੀਤਾ | ਮੰਗ ਕੀਤੀ ਕਿ ਸਰਕਾਰ ਇਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਵੇ |