28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਚੰਦੂਮਾਜਰਾ ਪਰਿਵਾਰ ਵਲੋਂ ਆਜ਼ਾਦ ਉਮੀਦਵਾਰਾਂ ਦੇ ਹੱਕ 'ਚ ਕੀਤਾ ਜਾ ਰਿਹੈ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਪਟਿਆਲਾ, 9 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਆਜ਼ਾਦ ਉਮੀਦਵਾਰਾਂ ਦੇ ਹੱਕ 'ਚ ਗਰਮਜੋਸ਼ੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਉਨ੍ਹਾਂ ਦੀਆਂ ਵੱਖ-ਵੱਖ ਟੀਮਾਂ ਪਿੰਡ-ਪਿੰਡ ਜਾ ਕੇ ਘਰ-ਘਰ ਅਤੇ ਗਲੀ-ਗਲੀ ਤੱਕ ਪਹੁੰਚ ਬਣਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੀਆਂ ਹਨ | ਪ੍ਰੇਮ ਸਿੰਘ ਚੰਦੂਮਾਜਰਾ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਆਪਣੇ ਲੰਮੇ ਤਜਰਬੇ ਦੇ ਆਧਾਰ 'ਤੇ ਰਣਨੀਤੀਕ ਢੰਗ ਨਾਲ ਸੁਚਾਰੂ, ਨਿਸ਼ਾਨੇਬੰਦ ਤੇ ਸੰਗਠਿਤ ਪ੍ਰਚਾਰ ਕਰਕੇ ਆਜ਼ਾਦ ਉਮੀਦਵਾਰਾਂ ਦੇ ਹੌਸਲੇ ਵੀ ਬੁਲੰਦ ਕੀਤੇ ਹਨ ਜੋ ਆਜ਼ਾਦ ਉਮੀਦਵਾਰ ਕੁਝ ਸਮਾਂ ਪਹਿਲਾਂ ਅਵੇਸਲੇ ਲੱਗਦੇ ਸਨ ਉਹ ਇਸ ਟੀਮ ਦੇ ਮਿਲ ਰਹੇ ਹੁੰਗਾਰੇ ਨਾਲ ਸਰਗਰਮ ਹੋ ਕੇ ਹੱਕਪੱਖੀ ਸੋਚ ਨਾਲ ਚੋਣ ਲੜਨ ਲੱਗੇ ਹਨ | ਉਨ੍ਹਾਂ ਕਿਹਾ ਕਿ ਸੱਤਾ ਧਿਰ ਪਾਰਟੀ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਪਾਰਟੀਆਂ ਦੇ ਹਮੇਸ਼ਾ ਹੀ ਉਮੀਦਵਾਰ ਲੋਕਾਂ ਦੀ ਆਵਾਜ਼ 'ਤੇ ਨਹੀਂ ਬਣਾਏ ਬਲਕਿ ਆਪਣੇ ਚੱਟੇ-ਵੱਟੇ ਲੋਕਾਂ ਨੂੰ ਪੱਖਪਾਤੀ ਢੰਗ ਨਾਲ ਨਾਮਜ਼ਦ ਕੀਤਾ ਹੈ | ਇਸ ਲਈ ਹੁਣ ਮੌਕਾ ਹੈ ਕਿ ਸਿਆਸੀ ਦਬਾਅ ਤੋਂ ਰਹਿਤ ਲੋਕਾਂ 'ਚੋਂ ਉੱਠੇ ਆਜ਼ਾਦ ਉਮੀਦਵਾਰਾਂ ਦੇ ਹੱਕਾਂ 'ਚ ਨਿੱਤਰਿਆ ਜਾਵੇ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਬਾਈਕਾਟ ਦਾ ਕੀਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।