ਪਾਤੜਾਂ, 9 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਅਤੇ ਸੇਵਾ ਮੁਕਤ ਕਰਨ ਸਿੰਘ ਡੀ.ਟੀ.ਓ. ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਅਤੇ ਪੰਜਾਬ ਦੇ ਮੁੱਦਿਆਂ ਦੇ ਹੱਲ ਨੂੰ ਲੈ ਕੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤੀ ਨੇ ਆਵਾਜ਼ ਬੁਲੰਦ ਕੀਤੀ ਹੈ ਉਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤੀ ਵਲੋਂ ਉਤਾਰੇ ਗਏ ਉਮੀਦਵਾਰਾਂ ਨੂੰ ਵੀ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਵੱਡੀ ਗਿਣਤੀ 'ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰ ਜਿੱਤ ਹਾਸਿਲ ਕਰਨਗੇ | ਕਰਨ ਸਿੰਘ ਡੀ.ਟੀ.ਓ. ਨੇ ਕਿਹਾ ਕਿ ਹਲਕਾ ਸ਼ੁਤਰਾਣਾ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਵੱਖ ਵੱਖ ਜ਼ੋਨਾਂ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰਾਂ ਨੂੰ ਲੋਕ ਭਰਵਾਂ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਹਲਕਾ ਸ਼ੁਤਰਾਣਾ ਦੇ ਕੀਤੇ ਵਿਕਾਸ ਕੰਮਾਂ ਨੂੰ ਯਾਦ ਕਰਦਿਆਂ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਉਮੀਦਵਾਰਾਂ ਦਾ ਡਟ ਕੇ ਸਾਥ ਦੇ ਰਹੇ ਹਨ | ਇਸ ਮੌਕੇ ਸੀਨੀਅਰ ਆਗੂ ਬਲਿਹਾਰ ਸਿੰਘ ਹਰਿਆਊ, ਪ੍ਰੇਮ ਸਿੰਘ ਮੌਲਵੀਵਾਲਾ, ਰਸ਼ਪਾਲ ਸਿੰਘ ਬਰਾਸ, ਗੁਰਦੀਪ ਸਿੰਘ ਡਰੋਲੀ, ਮੰਗਤ ਸ਼ਰਮਾ ਬਰਾਸ, ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |