28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਡਾਣਾ ਨੇ ਚੋਣ ਪ੍ਰਚਾਰ ਮੁਹਿੰਮ ਕੀਤੀ ਤੇਜ਼

ਅਜੀਤ ਡੈਸਕ 10-12-2025
ਦੇਵੀਗੜ੍ਹ/ਭੁਨਰਹੇੜੀ, 9 ਦਸੰਬਰ (ਰਾਜਿੰਦਰ ਸਿੰਘ ਮੌਜੀ, ਧਨਵੰਤ ਸਿੰਘ)-14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਨੌਰ ਹਲਕੇ ਵਿਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਕੜੀ ਤਹਿਤ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵਲੋਂ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਹੋਰ ਰਫ਼ਤਾਰ ਦਿੰਦੇ ਹੋਏ ਪਿੰਡ ਬਲਬੇੜਾ, ਭੁਨਰਹੇੜੀ ਤੇ ਮਸੀਂਗਣ ਵਿਚ ਪਾਰਟੀ ਦਫ਼ਤਰਾਂ ਦਾ ਉਦਘਾਟਨ ਕੀਤਾ ਗਿਆ | ਇਹ ਦਫ਼ਤਰ ਚੋਣ ਰਣਨੀਤੀ, ਪ੍ਰਚਾਰ ਕਾਰਜਕ੍ਰਮਾਂ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਲਈ ਇਕ ਕੇਂਦਰ ਵਜੋਂ ਕੰਮ ਕਰਨਗੇ | ਦਫ਼ਤਰਾਂ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਪਾਰਟੀ ਦਫ਼ਤਰ ਸਿਰਫ਼ ਚੋਣਾਂ ਲਈ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਹਮੇਸ਼ਾਂ ਖੁੱਲ੍ਹੇ ਰਹਿਣਗੇ | ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਲੋਕ-ਹਿੱਤੀ ਯੋਜਨਾਵਾਂ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਕਦਮਾਂ ਨੂੰ ਲੋਕਾਂ ਵਿਚ ਪਹੁੰਚਾਉਣਾ ਹੀ ਇਸ ਚੋਣ ਮੁਹਿੰਮ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਕਿਹਾ ਕਿ ਸਨੌਰ ਹਲਕੇ ਵਿਚ ਪਿਛਲੇ ਸਮੇਂ ਦੌਰਾਨ ਸੜਕਾਂ, ਖੇਡ ਮੈਦਾਨਾਂ, ਪਿੰਡਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਵੱਡੇ ਸੁਧਾਰ ਕੀਤੇ ਗਏ ਹਨ | ਲੋਕਾਂ ਨੇ ਰਣਜੋਧ ਹਡਾਣਾ ਵੱਲੋਂ ਕੀਤੇ ਕੰਮਾਂ ਦੀ ਸਰਾਹਣਾ ਕਰਦਿਆਂ ਚੋਣਾਂ ਵਿਚ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਨਿਸ਼ਾ ਕੌਰ, ਗੁਰਪ੍ਰੀਤ ਸਿੰਘ ਗੋਪੀ, ਗਗਨਦੀਪ ਕੌਰ,ਅਮਰਿੰਦਰ ਕੱਛਵਾ, ਸ਼ਮਸ਼ੇਰ ਸਿੰਘ ਬੱਲ, ਅਮਰੀਕ ਸਿੰਘ, ਲਖਬੀਰ ਸਿੰਘ, ਗੁਰਮੀਤ ਸਿੰਘ ਭਗਵੰਤ ਸਿੰਘ,ਅਮਰਿੰਦਰ ਸਿੰਘ, ਬੰਤ ਸਿੰਘ ਬਲਬੇੜਾ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਰਪੰਚ, ਸ਼ਿੰਦਰ ਸਰਪੰਚ ਮਗਰ ਸਾਹਿਬ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਸਥਾਨਕ ਆਗੂ ਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਜੀਤ ਕੌਰ ਹਰਿਆਊ ਤੇ ਬਲਾਕ ਸੰਮਤੀ ਉਮੀਦਵਾਰ ਬਲਜਿੰਦਰ ਕੌਰ ਦੇ ਹੱਕ 'ਚ ਕੀਤੀ ਚੋਣ ਰੈਲੀ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।