ਪਾਤੜਾਂ, 9 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰ੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪਰਿਸ਼ਦ ਜ਼ੋਨ ਗੁਲਾਹੜ ਤੋਂ ਉਮੀਦਵਾਰ ਬੀਬੀ ਗੁਰਜੀਤ ਕੌਰ ਹਰਿਆਊ ਅਤੇ ਬਲਾਕ ਸੰਮਤੀ ਉਮੀਦਵਾਰ ਬਲਜਿੰਦਰ ਕੌਰ ਦੇ ਹੱਕ 'ਚ ਪਿੰਡ ਖਾਂਗ ਵਿਖੇ ਭਰਵੀਂ ਚੋਣ ਰੈਲੀ ਕੀਤੀ ਗਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਸਰਕਲ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜਥੇਦਾਰ ਗੁਰਦੀਪ ਸਿੰਘ ਖਾਂਗ, ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਯੂਥ ਆਗੂ ਤੇਜਬੀਰ ਸਿੰਘ ਖਾਂਗ, ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ, ਕਿਉਂਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਿੰਨਾ ਵਿਕਾਸ ਪੰਜਾਬ ਦੇ ਪਿੰਡਾਂ ਦਾ ਹੋਇਆ ਉਨ੍ਹਾਂ ਵਿਕਾਸ ਕਿਸੇ ਵੀ ਸਰਕਾਰ ਦੌਰਾਨ ਨਹੀਂ ਹੋ ਸਕਿਆ | ਇਸ ਲਈ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਅਕਾਲੀ ਉਮੀਦਵਾਰਾਂ ਨੂੰ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਜਿਤਾਓ ਤਾਂ ਜੋ ਪਿੰਡਾਂ ਦੇ ਰੁਕੇ ਹੋਏ ਵਿਕਾਸ ਨੂੰ ਦੁਬਾਰਾ ਫਿਰ ਸ਼ੁਰੂ ਕੀਤਾ ਜਾ ਸਕੇ | ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਦੇਖਿਆ ਹੈ ਕਿ ਜਿੰਨ੍ਹਾ ਸਮਰਥਨ ਅਕਾਲੀ ਉਮੀਦਵਾਰਾਂ ਨੂੰ ਮਿਲ ਰਿਹਾ ਹੈ ਉਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ | ਇਸ ਮੌਕੇ ਸਾਬਕਾ ਸਰਪੰਚ ਚੌਧਰੀ ਪ੍ਰੇਮ ਰਾਮ, ਸਰਪੰਚ ਜੈਪਾਲ, ਨਿਸ਼ਾਨ ਸਿੰਘ ਖਾਂਗ, ਕੁਲਦੀਪ ਸਿੰਘ, ਚੌਧਰੀ ਰਾਮਫਲ, ਜਗਸੀਰ ਸਿੰਘ ਪੰਚ, ਡਾ. ਮਹਿੰਦਰ ਸਿੰਘ ਪੰਚ, ਜੈਪਾਲ ਪੰਚ, ਸੰਦੀਪ ਰਾਮ ਪੰਚ, ਜਗਦੀਸ ਸਿੰਘ ਵੜੈਚ, ਬਲਜੀਤ ਸਿੰਘ ਵੜੈਚ, ਦਲਜੀਤ ਸਿੰਘ ਵੜੈਚ, ਚੌਧਰੀ ਪ੍ਰਵੀਨ ਕੁਮਾਰ, ਗੁਰਵਿੰਦਰ ਸਿੰਘ ਸਿੱਧੂ, ਜੀਤਾ ਸਿੰਘ ਸੰਧੂ, ਸਾਹਿਬ ਸਿੰਘ ਵੜੈਚ, ਅਜੈਬ ਸਿੰਘ ਵਿਰਕ, ਚੌਧਰੀ ਗੁਰਨਾਮ ਰਾਮ, ਅਮਰਜੀਤ ਸਿੰਘ ਵੜੈਚ ਤੇ ਹੋਰ ਹਾਜ਼ਰ ਸਨ |