ਪਾਤੜਾਂ, 9 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਸ਼ੁਤਰਾਣਾ ਅੰਦਰ ਜ਼ਿਲ੍ਹਾ ਪਰਿਸ਼ਦ ਜ਼ੋਨ ਧਨੇਠਾ ਤੋਂ ਅਕਾਲੀ ਉਮੀਦਵਾਰ ਧੰਨਜੀਤ ਕੌਰ ਗਾਗਟ ਅਤੇ ਬਲਾਕ ਸੰਮਤੀ ਉਮੀਦਵਾਰ ਬਲਜੀਤ ਕੌਰ ਚੌਹਾਨ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਖ਼ਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਅੰਦਰ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਵੱਡੀ ਜਿੱਤ ਦਰਜ ਕਰਕੇ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਬਣਾਏਗਾ | ਉਕਤ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਹੈ ਉਸ ਨਾਲ ਪੰਜਾਬ ਦੇ ਲੋਕਾਂ ਅੰਦਰ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪਿਛਲੀ ਅਕਾਲੀ ਸਰਕਾਰ ਦੌਰਾਨ ਪਿੰਡਾਂ ਦੇ ਹੋਏ ਵਿਕਾਸ ਨੂੰ ਦੇਖਦਿਆ ਲੋਕ ਅਕਾਲੀ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਸਮਰਥਨ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਇੱਥੇ ਕਿ੍ਸ਼ਨ ਸਿੰਘ ਦੁਗਾਲ, ਗੁਰਮੇਲ ਸਿੰਘ ਕਟਾਰੀਆ, ਸੁਖਚੈਨ ਸਿੰਘ, ਪ੍ਰਦੀਪ ਸਿੰਘ, ਨਰਿੰਦਰ ਸਿੰਘ ਬਿੱਟੂ, ਧਰਮਿੰਦਰ ਸਿੰਘ, ਮਹਿੰਗਾ ਸਿੰਘ, ਅਜੀਤ ਸਿੰਘ ਸਿੱਧੂ, ਹਾਸਾ ਸਿੰਘ ਰਤਨਹੇੜੀ, ਸੁਰਜੀਤ ਸਿੰਘ ਅਸਮਾਨਪੁਰ, ਸੁਰਜੀਤ ਸਿੰਘ ਧਨੇਠਾ, ਹਰਪਾਲ ਸਿੰਘ ਚੌਹਾਨ, ਸਰਦੀਪ ਸਿੰਘ ਗਾਗਟ, ਗੁਰਜੀਤ ਸਿੰਘ ਉਗੋਕੇ, ਜਿੰਦਰ ਸਿੰਘ ਮੈਂਬਰ, ਨਿੱਕਾ ਸਿੰਘ ਸਿੱਧੂ, ਮਨਦੀਪ ਕੌਰ, ਮੰਗਲ ਸਿੰਘ ਰਤਨਹੇੜੀ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |