24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਅਲੀਪੁਰ ਵਜ਼ੀਰ ਸਾਹਿਬ ਵਿਖੇ ਸਾਬਕਾ ਮੰਤਰੀ ਲਾਲ ਸਿੰਘ ਵਲੋਂ ਰੱਖਿਆ ਨੀਂਹ ਪੱਥਰ ਤੋੜਿਆ

ਅਜੀਤ ਡੈਸਕ 29-12-2025
ਦੇਵੀਗੜ੍ਹ, 28 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਅਲੀਪੁਰ ਵਜੀਰ ਸਾਹਿਬ ਵਿਖੇ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਵਲੋਂ ਰੱਖੇ ਗਏ ਇਕ ਵਿਕਾਸ ਕਾਰਜ ਦੇ ਨੀਂਹ ਪੱਥਰ ਦੀ ਭੰਨ-ਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ, ਇਹ ਨੀਂਹ ਪੱਥਰ ਪਿੰਡ ਦੇ ਵਿਕਾਸ ਕਾਰਜਾਂ ਦੀ ਯਾਦਗਾਰ ਵਜੋਂ ਲਗਾਇਆ ਗਿਆ ਸੀ | ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਨੇ ਇਸ ਪੱਥਰ ਨੂੰ ਤੋੜ ਦਿੱਤਾ | ਘਟਨਾ ਦੀ ਨਿਖੇਧੀ ਕਰਦਿਆਂ ਪਿੰਡ ਦੇ ਨੰਬਰਦਾਰ ਪ੍ਰਕਾਸ਼ ਸਿੰਘ ਨੇ ਕਿਹਾ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ | ਸਾਬਕਾ ਮੰਤਰੀ ਲਾਲ ਸਿੰਘ ਨੇ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅਜਿਹੇ ਵਿਕਾਸ ਕਾਰਜਾਂ ਦੇ ਚਿੰਨ੍ਹਾਂ ਦੀ ਬੇਅਦਬੀ ਕਰਨਾ ਸਿੱਧੇ ਤੌਰ 'ਤੇ ਪਿੰਡ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੈ |'' ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ | ਇਸ ਮੌਕੇ ਹਰਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਮੇਜਰ ਸਿੰਘ, ਇਕਬਾਲ ਸਿੰਘ, ਅਜੈਬ ਸਿੰਘ, ਜਸਵੀਰ ਸਿੰਘ ਪੰਚ, ਰਮਣੀਕ ਸਿੰਘ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਿਸ ਰੋਡ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸੰਘਰਸ਼ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।