26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਖੁਰਾਣਾ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਲੰਗਰ 'ਚ ਸੇਵਾ ਕਰਦੇ ਹੋਏ ਚੇਅਰਮੈਨ ਪ੍ਰਵੀਨ ਛਾਬੜਾ, ਵਿਜੈ ਕੁਮਾਰ, ਮੈਡਮ ਬਿੰਦਰਾ ਤੇ ਹੋਰ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 29-12-2025
ਰਾਜਪੁਰਾ, 28 ਦਸੰਬਰ (ਜੀ.ਪੀ. ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਵਿਖੇ ਖੁਰਾਣਾ ਵੈੱਲਫੇਅਰ ਸੁਸਾਇਟੀ ਵਲੋਂ ਸਰਪ੍ਰਸਤ ਬਲਦੇਵ ਸਿੰਘ ਖੁਰਾਣਾ ਅਤੇ ਪ੍ਰਧਾਨ ਸੁਖਵਿੰਦਰ ਕੌਰ ਖੁਰਾਣਾ ਦੀ ਦੇਖ-ਰੇਖ 'ਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ, ਜਿਸ ਵਿਚ ਇੰਡਸਟਰੀਅਲ ਕਾਰਪੋਰੇਸ਼ਨ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਨ ਛਾਬੜਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ, ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਪੁਨੀਤ ਵਰਮਾ, ਮੈਨੇਜਰ ਰਾਜੀਵ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਲੰਗਰ ਦੀ ਸੇਵਾ ਕੀਤੀ | ਇਸ ਮੌਕੇ ਚੇਅਰਮੈਨ ਪ੍ਰਵੀਨ ਛਾਬੜਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਕਾਰਨ ਹੀ ਹਿੰਦੂ ਧਰਮ ਵੱਧ ਫੁਲ ਰਿਹਾ ਹੈ ਤੇ ਜਦੋਂ ਤੱਕ ਦੁਨੀਆ ਰਹੇਗੀ ਉਦੋਂ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਧਰਮ ਦੀ ਰੱਖਿਆ ਲਈ ਦਿੱਤੀਆਂ ਲਾਸਾਨੀ ਸ਼ਹਾਦਤਾਂ ਨੂੰ ਸੰਸਾਰ ਪੱਧਰ 'ਤੇ ਯਾਦ ਕੀਤਾ ਜਾਵੇਗਾ | ਇਸ ਮੌਕੇ ਫਕੀਰ ਚੰਦ ਬਾਂਸਲ, ਕੁਲਵੰਤ ਸਿੰਘ ਭੰਗੂ, ਸੁਖਦੇਵ ਸਿੰਘ ਵਿਰਕ, ਇਕਬਾਲ ਸਿੰਘ ਸਭਰਵਾਲ, ਪ੍ਰਧਾਨ ਵਿਜੈ ਕੁਮਾਰ, ਡਾ. ਗੁਰਵਿੰਦਰ ਅਮਨ, ਅਸ਼ੋਕ ਝਾਅ, ਦਰਸ਼ਨ ਸਿੰਘ ਮਿੱਠਾ, ਜਸਪ੍ਰੀਤ ਸਿੰਘ ਖੁਰਾਣਾ ਤੇ ਹੋਰਾਂ ਨੇ ਆਪਣੀ ਸੇਵਾ ਨਿਭਾਈ |
ਪਿਛਲੀ ਖ਼ਬਰ ਪੰਜਾਬ ਸਟੇਟ ਓਪਨ ਤੇ ਅੰਤਰ-ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 'ਚ ਹਰਕੁੰਵਰ ਸਿੰਘ ਬਣਿਆ ਪੰਜਾਬ ਚੈਂਪੀਅਨ ਅਗਲੀ ਖ਼ਬਰ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਬਰਸਾਤੀ ਪਾਣੀ ਸਟੋਰ ਕਰਨ ਲਈ ਬਣਾਉਣੇ ਚਾਹੀਦੇ ਹਨ ਟੈਂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।