26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸਾਹਿਬ ਜੋਤ ਸਰੂਪ ਕਮੇਟੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ

ਗੁਰਦਵਾਰਾ ਸਾਹਿਬ ਜੋਤ ਸਰੂਪ ਰਾਜਪੁਰਾ ਵਿਖੇ ਕਰਵਾਈ ਗਈ ਧਾਰਮਿਕ ਪ੍ਰੀਖਿਆ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜੀਵਨ ਸਿੰਘ, ਸ਼ਬੇਗ ਸਿੰਘ ਸੰਧੂ ਤੇ ਹੋਰ | ਤਸਵੀਰ : ਰਣਜੀਤ ਸਿੰਘ <br/> 29-12-2025
ਰਾਜਪੁਰਾ, 28 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਫੋਕਲ ਪੁਆਇੰਟ ਗੁਰਦੁਆਰਾ ਸਾਹਿਬ ਜੋਤ ਸਰੂਪ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਸੰਬੰਧੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਅਤੇ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜੀਵਨ ਸਿੰਘ ਅਤੇ ਜਨਰਲ ਸਕੱਤਰ ਸ਼ਬੇਗ ਸਿੰਘ ਸੰਧੂ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਦੇ ਸੰਬੰਧ ਵਿਚ ਪ੍ਰੀਖਿਆ ਲਈ ਗਈ | ਇਸ ਵਿਚ ਬੱਚਿਆਂ ਨੰੂ ਤਿੰਨ ਗਰੁੱਪਾਂ ਵਿਚ ਵੰਡਿਆਂ ਗਿਆ ਸੀ | ਪ੍ਰੀਖਿਆ ਵਿਚ ਛੋਟੇ ਅਤੇ ਵੱਡੇ ਗਰੁੱਪਾਂ ਦੇ 65 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਪ੍ਰਧਾਨ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਪ੍ਰੀਖਿਆਵਾਂ ਕਰਵਾਉਣ ਨਾਲ ਬੱਚਿਆਂ ਨੰੂ ਸਾਡੇ ਗੌਰਵਮਈ ਇਤਿਹਾਸ ਬਾਬਤ ਜਾਣਕਾਰੀ ਮਿਲਦੀ ਹੈ | ਇਸ ਨਾਲ ਬੱਚਿਆਂ ਦਾ ਹੌਸਲਾ ਵਧਦਾ ਹੈ ਅਤੇ ਉਨ੍ਹਾਂ ਵਿਚ ਮਾਇਕ 'ਤੇ ਖੜ੍ਹੇ ਹੋ ਕੇ ਬੋਲਣ ਨਾਲ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ | ਇਸ ਧਾਰਮਿਕ ਪ੍ਰੀਖਿਆ ਵਿਚ ਉਜਾਗਰ ਸਿੰਘ, ਬਲਜੀਤ ਸਿੰਘ ਰੰਧਾਵਾ ਅਤੇ ਜੈ ਸਿੰਘ ਨੇ ਜੱਜਾਂ ਦੀ ਭੂਮਿਕਾ ਬਹੁਤ ਹੀ ਬਾਖ਼ੂਬੀ ਨਿਭਾਈ | ਇਸ ਮੌਕੇ ਜੀਵਨ ਸਿੰਘ, ਦਾਰਾ ਸਿੰਘ, ਜਸਵਿੰਦਰ ਸਿੰਘ, ਮਹਿੰਦਰ ਸਿੰਘ ਕਾਲੋਮਾਜਰਾ, ਸੁਖਦੇਵ ਸਿੰਘ ਬਾਸਮਾਂ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਸੀ. ਐੱਸ. ਅਫ਼ਸਰ ਬਣੀ ਗੁਰਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਸਟੇਟ ਓਪਨ ਤੇ ਅੰਤਰ-ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 'ਚ ਹਰਕੁੰਵਰ ਸਿੰਘ ਬਣਿਆ ਪੰਜਾਬ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।