01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ, ਕੰਮਾਂ 'ਚ ਦੇਰ ਤੇ ਲਾਪਰਵਾਹੀ ਬਰਦਾਸ਼ਤ ਨਹੀਂ- ਮੇਅਰ

ਬਾਰਾਂਦਰੀ ਇਲਾਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਦੇ ਹੋਏ ਮੇਅਰ ਕੁੰਦਨ ਗੋਗੀਆ ਤੇ ਹੋਰ | ਅਜੀਤ ਤਸਵੀਰ <br/> 30-12-2025
ਪਟਿਆਲਾ, 29 ਦਸੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਨੂੰ ਸੁੰਦਰ, ਸੁਚੱਜਾ ਤੇ ਵਿਕਸਿਤ ਬਣਾਉਣ ਦੇ ਟੀਚੇ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦੀ ਜਾਂਚ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਬਾਰਾਂਦਰੀ ਵਿਖੇ ਚੱਲ ਰਹੇ ਵੱਖ-ਵੱਖ ਕੰਮਾਂ ਦਾ ਮੌਕੇ 'ਤੇ ਪਹੁੰਚ ਕੇ ਨਿਰੀਖਣ ਕੀਤਾ |
ਇਸ ਦੌਰਾਨ ਉਨ੍ਹਾਂ ਨਾਲ ਸੰਬੰਧਿਤ ਠੇਕੇਦਾਰ ਅਤੇ ਜੇ. ਈ. ਰੋਹਿਤ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਲੱਕੀ ਰਹਿਲ ਪੀ. ਏ., ਸੈਕਟਰੀ ਰਜਿੰਦਰ ਮੋਹਨ ਤੇ ਇਲਾਕਾ ਵਾਸੀ ਵੀ ਮੌਜੂਦ ਰਹੇ, ਹੋ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ, ਵਰਤੀ ਜਾ ਰਹੀ ਸਮਗਰੀ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ | ਉਨ੍ਹਾਂ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਕਿਸੇ ਵੀ ਕੰਮ 'ਚ ਦੇਰੀ ਜਾਂ ਲਾਪਰਵਾਹੀ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਠੇਕੇਦਾਰ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਹਰ ਪੱਧਰ 'ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ | ਕੰਮ 'ਚ ਘਾਟ ਜਾਂ ਮਿਆਰ ਤੋਂ ਘੱਟ ਸਮਗਰੀ ਦੀ ਵਰਤੋਂ ਪਾਈ ਗਈ ਤਾਂ ਸੰਬੰਧਿਤ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਰੱਖੜਾ ਵਲੋਂ ਨਵੇਂ ਪੀ. ਸੀ. ਐੱਸ. ਅਫ਼ਸਰ ਗੁਰਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਮਨਰੇਗਾ ਮਜ਼ਦੂਰਾਂ ਵਲੋਂ ਲਾਮਬੰਦੀ ਸ਼ੁਰੂ, ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।