01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 30-12-2025
ਸਮਾਣਾ, 29 ਦਸੰਬਰ (ਸਾਹਿਬ ਸਿੰਘ)-ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸਹਾਇਕ ਥਾਣੇਦਾਰ ਜੱਜਪਾਲ ਸਿੰਘ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਬੱਸ ਅੱਡਾ ਸਮਾਣਾ ਵਿਖੇ ਮੌਜੂਦ ਸਨ | ਇਸ ਦੌਰਾਨ ਮੁਖ਼ਬਰ ਖ਼ਾਸ ਵਲੋਂ ਮਿਲੀ ਇਤਲਾਹ ਦੇ ਆਧਾਰ 'ਤੇ ਅਗਰਵਾਲ ਗਊਸ਼ਾਲਾ, ਪਟਿਆਲਾ ਸੜਕ ਸਮਾਣਾ ਵਿਖੇ ਨਾਕਾਬੰਦੀ ਕੀਤੀ ਗਈ | ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸ਼ਾਹਪੁਰ ਥਾਣਾ ਸਦਰ ਸਮਾਣਾ ਦੀ ਤਲਾਸ਼ੀ ਲੈਣ ਨਾਲ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ |
ਇਸ ਤਰ੍ਹਾਂ ਸਹਾਇਕ ਥਾਣੇਦਾਰ ਸਿੰਦਰ ਸਿੰਘ ਅਗਰਸੈਨ ਚੌਂਕ ਮੌਜੂਦ ਸੀ | ਸੂਚਨਾ ਮਿਲਣ 'ਤੇ ਨਾਮਧਾਰੀ ਕਾਲੋਨੀ ਸਮਾਣਾ ਵਿਖੇ ਨਾਕਾਬੰਦੀ ਕੀਤੀ ਤਾਂ ਰਣਬੀਰ ਕੌਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਾਂਚ ਕੀਤੀ ਤਾਂ ਉਸ ਪਾਸੋਂ 190 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਕੇ ਤਹਿਸੀਲ ਬਣਾਏ ਜਾਣ 'ਤੇ 'ਆਪ' ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਰੱਖੜਾ ਵਲੋਂ ਨਵੇਂ ਪੀ. ਸੀ. ਐੱਸ. ਅਫ਼ਸਰ ਗੁਰਪ੍ਰੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।