01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਖ਼ਾਲਸਾ ਕਾਲਜ ਆਕੜ ਵਲੋਂ ਗੁਰਮਤਿ ਚੇਤਨਾ ਮਾਰਚ

ਅਜੀਤ ਡੈਸਕ 30-12-2025
ਰਾਜਪੁਰਾ, 29 ਦਸੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਗਰਲਜ਼ ਪਿੰਡ ਆਕੜ ਵਲੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਾਲਜ ਵਿਖੇ ਪਿ੍ੰਸੀਪਲ ਗੁਰਤੇਜ ਸਿੰਘ ਦੀ ਦੇਖ-ਰੇਖ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ ਤੇ ਨਾਲ ਹੀ ਇਲਾਕੇ ਦੇ ਪਿੰਡਾਂ ਵਿਚ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਟਾਫ਼ ਅਤੇ ਵਿਦਿਆਰਥਣਾਂ ਨੇ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ ਕਰਦਿਆਂ ਕੀਤੀ | ਵਿਦਿਆਰਥਣਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਕਵੀਸ਼ਰੀ ਗਾਇਨ ਉਪਰੰਤ ਅਰਦਾਸ ਕਰਦਿਆਂ ਗੁਰਮਤਿ ਚੇਤਨਾ ਮਾਰਚ ਕਾਲਜ ਤੋਂ ਚੱਲ ਕੇ ਪਿੰਡ ਆਕੜੀ ਤੋਂ ਹੁੰਦਾ ਹੋਇਆ ਪਿੰਡ ਟਹਿਲਪੁਰਾ ਪਹੁੰਚਿਆ | ਇਸ ਚੇਤਨਾ ਮਾਰਚ ਦੌਰਾਨ ਵਿਦਿਆਰਥਣਾਂ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਿਮਾ ਵਿਚ ਗੁਰਬਾਣੀ ਸ਼ਬਦ ਅਤੇ ਗੁਰਮੰਤਰ ਦਾ ਜਾਪ ਕਰਨ ਦੇ ਨਾਲ-ਨਾਲ ਕਵੀਸ਼ਰੀ ਤੇ ਸਲੋਗਨ ਵੀ ਗਾਇਨ ਕੀਤੇ ਗਏ | ਉਪਰੰਤ ਪਿੰਡ ਟਹਿਲਪੁਰਾ ਦੇ ਗੁਰਦੁਆਰਾ ਸਾਹਿਬ ਵਿਚ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ, ਕਵੀਸ਼ਰੀ ਅਤੇ ਕਾਲਜ ਦੇ ਪਿੰਸੀਪਲ ਡਾ. ਗੁਰਤੇਜ ਸਿੰਘ ਤੇ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਕੌਰ ਵਲੋਂ ਆਪਣੇ ਵਿਚਾਰਾਂ ਰਾਹੀਂ ਸੰਗਤ ਨੂੰ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਾਉਂਦੇ ਹੋਏ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ | ਇਹ ਚੇਤਨਾ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕਾਲਜ ਆ ਕੇ ਸੰਪੰਨ ਹੋਇਆ ਜੋ ਕਿ ਕਾਲਜ ਸਟਾਫ਼, ਵਿਦਿਆਰਥਣਾਂ ਅਤੇ ਇਲਾਕੇ ਦੀ ਸੰਗਤ ਲਈ ਬਹੁਤ ਹੀ ਪ੍ਰੇਰਨਾਦਾਇਕ ਸਾਬਿਤ ਹੋਇਆ |
ਪਿਛਲੀ ਖ਼ਬਰ ਗੁਰਦੁਆਰਾ ਬੋਹੜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੀਫ਼ ਜਸਟਿਸ ਆਫ਼ ਇੰਡੀਆ ਸੂਰਯਕਾਂਤ ਦਾ ਪਟਿਆਲਾ ਪਹੁੰਚਣ 'ਤੇ ਐਡ. ਸਿੰਗਲਾ ਤੇ ਪਿ੍ੰਸ ਸ਼ਰਮਾ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।