01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦੁਆਰਾ ਬੋਹੜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੀਰਤਨ ਕਰਦੇ ਹੋਏ ਭਾਈ ਮਨਪ੍ਰੀਤ ਸਿੰਘ ਖ਼ਾਲਸਾ | ਅਜੀਤ ਤਸਵੀਰ <br/> 30-12-2025
ਭਾਦਸੋਂ, 29 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਬਾਬਾ ਮੋਤੀ ਮਹਿਰਾ ਦੀ ਸ਼ਹੀਦੀ ਨੂੰ ਨਮਨ ਕਰਦੇ ਹੋਏ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਪਾਤਸ਼ਾਹੀ ਨੌਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਨੇ ਕੀਰਤਨ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਦਾ ਸਿਰੋਪਾਉ ਪਾ ਕੇ ਸਤਿਕਾਰ ਕੀਤਾ ਗਿਆ | ਇਸ ਮੌਕੇ ਭਾਈ ਅ੍ਰਮਿਤਪਾਲ ਸਿੰਘ ਗੋਲਡੀ ਹੈੱਡ ਗ੍ਰੰਥੀ, ਦਰਸ਼ਨ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਸਰਪੰਚ ਅੰਗਰੇਜ਼ ਸਿੰਘ, ਗੁਰਦੀਪ ਸਿੰਘ, ਸੋਮ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ ਖੱਟੜਾ, ਰਜਿੰਦਰ ਸਿੰਘ ਗੋਲਡੀ, ਸਤਗੁਰ ਸਿੰਘ, ਸ਼ਮਸ਼ੇਰ ਸਿੰਘ ਕਾਲਾ, ਰਣਵੀਰ ਸਿੰਘ ਸੰਧੂ, ਦੀਦਾਰ ਸਿੰਘ, ਹਰਪ੍ਰੀਤ ਸਿੰਘ ਪਾਲੀ, ਗੁਰਮੁਖ ਸਿੰਘ, ਸੁਖਦੇਵ ਸਿੰਘ ਡਕੋਂਦਾ, ਲਖਵਿੰਦਰ ਸਿੰਘ, ਲਖਵੀਰ ਸਿੰਘ ਗੋਲੂ, ਅਕਾਲਜੋਤ ਸਿੰਘ, ਮੱਖਣ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ | ਸਟੇਜ ਸਕੱਤਰ ਦੀ ਭੂਮਿਕਾ ਗੁਰਸੇਵਕ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 2026 ਕਲੰਡਰ ਜਾਰੀ ਅਗਲੀ ਖ਼ਬਰ ਖ਼ਾਲਸਾ ਕਾਲਜ ਆਕੜ ਵਲੋਂ ਗੁਰਮਤਿ ਚੇਤਨਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।