30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਟਿਆਲਾ 'ਚ ਸਿੰਗਲ-ਯੂਜ਼ ਪਲਾਸਟਿਕ 'ਤੇ ਸਖ਼ਤੀ, ਨਿਗਮ ਟੀਮ ਨੇ 9 ਚਾਲਾਨ ਕੱਟੇ

ਨਿਗਮ ਅਧਿਕਾਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਚੈਕਿੰਗ ਦੌਰਾਨ | ਅਜੀਤ ਤਸਵੀਰ <br/> 30-12-2025
ਪਟਿਆਲਾ, 29 ਦਸੰਬਰ (ਅ.ਸ. ਆਹਲੂਵਾਲੀਆ)-ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਮੁਕਤ ਅਤੇ ਹਰਾ-ਭਰਾ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਦਿਆਂ ਨਗਰ ਨਿਗਮ ਪਟਿਆਲਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਸਿੰਗਲ-ਯੂਜ ਪਲਾਸਟਿਕ ਦੇ ਇਸਤੇਮਾਲ ਅਤੇ ਵਿਕਰੀ ਖ਼ਿਲਾਫ਼ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ 'ਚ ਪਲਾਸਟਿਕ ਪ੍ਰਦੂਸ਼ਣ ਰੋਕਣਾ ਅਤੇ ਲੋਕਾਂ ਨੂੰ ਵਾਤਾਵਰਣ-ਮਿਤਰ ਵਿਕਲਪਾਂ ਵੱਲ ਪ੍ਰੇਰਿਤ ਕਰਨਾ ਸੀ | ਦੱਸਣਯੋਗ ਹੈ ਕਿ ਚੈਕਿੰਗ ਦੌਰਾਨ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਿਕ ਖੇਤਰਾਂ 'ਚ ਸਿੰਗਲ-ਯੂਜ ਪਲਾਸਟਿਕ ਦੇ ਇਸਤੇਮਾਲ, ਸਟੋਰੇਜ ਅਤੇ ਵਿਕਰੀ ਦੀ ਜਾਂਚ ਕੀਤੀ ਗਈ | ਨਿਗਮ ਟੀਮ ਵਲੋਂ ਗ਼ੈਰ-ਕਾਨੂੰਨੀ ਤੌਰ 'ਤੇ ਪਲਾਸਟਿਕ ਸਮਗਰੀ ਰੱਖਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁਲ 9 ਚਾਲਾਨ ਜਾਰੀ ਕੀਤੇ ਗਏ | ਇਸ ਮੌਕੇ ਨਿਗਮ ਅਧਿਕਾਰੀ ਇੰਸਪੈਕਟਰ ਮੋਹਿਤ ਜਿੰਦਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰਿਜਨਲ ਆਫ਼ਿਸ ਪਟਿਆਲਾ ਤੋਂ ਇੰਜ. ਦਵਿੰਦਰ ਸਿੰਘ ਜੇ.ਈ. ਅਤੇ ਇੰਜ. ਰਵੀ ਕੁਮਾਰ ਜੇ.ਈ. ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |
ਪਿਛਲੀ ਖ਼ਬਰ ਬਲਿਹਾਰ ਚੁੰੰਨ੍ਹੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਕੀਤਾ ਭੇ... ਅਗਲੀ ਖ਼ਬਰ ਕੁੱਤਿਆਂ ਤੋਂ ਪਰੇਸ਼ਾਨ ਕਾਲੋਨੀ ਵਾਸੀਆਂ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।