26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਸਮੇਤ 2 ਵਿਅਕਤੀ ਕਾਬੂ, ਪਰਚਾ ਦਰਜ

ਅਜੀਤ ਡੈਸਕ 01-06-2025
ਲੰਬੀ, 31 ਮਈ (ਮੇਵਾ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ 2 ਵਿਅਕਤੀਆਂ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਲੰਬੀ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਤੇ ਚੈਂਕਿੰਗ ਦੌਰਾਨ ਪਰਬਲ ਕੁਮਾਰ ਮੇਹਰਾ ਪੁੱਤਰ ਅਸ਼ੋਕ ਕੁਮਾਰ ਨਿਊ ਸੂਰਜ ਨਗਰ ਗਲੀ ਨੰ: 1 ਅਬੋਹਰ ਅਤੇ ਗਿਰਧਾਰੀ ਲਾਲ ਪੁੱਤਰ ਰੱਤੀ ਰਾਮ ਵਾਸੀ ਪਿੰਡ ਸਿੱਖਵਾਲਾ ਨੂੰ 60 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਉਪਰ ਥਾਣਾ ਲੰਬੀ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਗਈ |
ਪਿਛਲੀ ਖ਼ਬਰ ਪਟਾਕਾ ਫੈਕਟਰੀ 'ਚ ਪ੍ਰਵਾਸੀਆਂ ਦੀ ਮੌਤ ਲਈ ਲੇਬਰ ਠੇਕੇਦਾਰ ਅਤੇ ਫੈਕਟਰੀ ਮਾਲਕ ਜ਼ਿੰਮੇਵਾਰ- ਮਿ੍ਤਕਾਂ ਦੇ ਪਰਿਵਾਰ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਪ੍ਰਭਾਵਸ਼ਾਲੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।