18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਮਾਰਟ ਸਕੂਲ ਪਿੰਡ ਰੋੜੀਕਪੂਰਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ

ਅਜੀਤ ਡੈਸਕ 02-06-2025
ਜੈਤੋ, 1 ਜੂਨ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰੋੜੀਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਤਿੰਨ ਨਵੇਂ ਕਮਰਿਆਂ ਦੀ ਉਸਾਰੀ ਲਈ ਸਰਪੰਚ ਜਸਪਾਲ ਸਿੰਘ ਨੰਬਰਦਾਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ ਬਰਾੜ ਵਲੋਂ ਨੀਂਹ ਰੱਖੀ ਗਈ | ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਰੋੜੀਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਤਿੰਨ ਨਵੇਂ ਕਮਰੇ ਬਣਾਉਣ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ | ਅੱਜ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਮੌਜ਼ੂਦਗੀ 'ਚ ਉਨ੍ਹਾਂ ਦੀ ਨੀਂਹ ਰੱਖੀ ਗਈ ਹੈ | ਇਨ੍ਹਾਂ ਕਮਰਿਆਂ ਨੂੰ ਜਲਦ ਤਿਆਰ ਕਰਵਾਇਆ ਜਾਵੇਗਾ ਤਾਂ ਜੋ ਇਸ ਨੂੰ ਬੱਚਿਆਂ ਦੀ ਸਹੂਲਤ ਲਈ ਵਰਤਿਆ ਜਾ ਸਕੇ | ਇਸ ਮੌਕੇ ਗੁਰਵਿੰਦਰ ਸਿੰਘ ਬਰਾੜ, ਸੇਵਾ ਮੁਕਤ ਮਾਸਟਰ ਗੁਰਮੀਤ ਸਿੰਘ ਬਰਾੜ, ਸੁਰਜੀਤ ਸਿੰਘ ਢਿੱਲੋਂ, ਸਮਾਜ ਸੇਵੀ ਡਾ. ਜਲੰਧਰ ਸਿੰਘ, ਸਕੂਲ ਟੀ.ਐੱਚ.ਸੀ. ਰਣਜੀਤ ਸਿੰਘ ਖੱਚੜਾਂ, ਨੰਬਰਦਾਰ ਸੰਦੀਪ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਮਨਪ੍ਰੀਤ ਕੌਰ ਉਪ ਸਕੂਲ ਮੈਨੇਜਮੈਂਟ ਕਮੇਟੀ, ਜਗਜੀਤ ਸਿੰਘ ਜੀਤਾ ਅਰੋੜਾ, ਹੈਪੀ ਸ਼ਰਮਾ ਪੰਚ, ਮਨਪ੍ਰੀਤ ਸਿੰਘ ਢਿੱਲੋਂ ਪੰਚ, ਦੇਸ਼ ਰਾਜ ਪੰਚ, ਬਿੱਟੂ ਸਿੰਘ ਪੰਚ, ਕਰਮਜੀਤ ਕੌਰ ਪੰਚ, ਸੰਤਾ ਸਿੰਘ, ਸੁਖਪ੍ਰੀਤ ਸਿੰਘ, ਸਤਪਾਲ ਸਿੰਘ, ਹਰਦੀਪ ਸਿੰਘ ਸੀਰਾ ਤੋਂ ਇਲਾਵਾ ਪਿੰਡ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਬਰਗਾੜੀ ਵਿਖੇ ਪਛਚਾਤਾਪ ਦਿਹਾੜਾ ਮਨਾਇਆ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਨੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।