30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੇ ਵੰਸਜ਼ ਬਾਬਾ ਬਹਾਵਲ ਦਾਸ ਬ੍ਰਹਮ ਪੁਰਸ਼ ਦੀ ਯਾਦਗਾਰ ਪਿੰਡ ਚੱਕ ਬੁਧੋ ਕਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਬਹਾਵਲ ਦਾਸ ਜੀ, ਵੰਸਜ਼ ਮਹਿੰਦਰ ਸਿੰਘ ਬੇਦੀ ਅਤੇ ਨਗਰ ਨਿਵਾਸੀਆਂ ਵਲੋਂ ਮਿੱਠੇ ਚੌਲਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵੰਸ਼ ਬੇਦੀ, ਸੁਲਖਸ਼ਨਾ ਬੇਦੀ, ਚਿਮਨ ਲਾਲ, ਦੇਸ ਰਾਜ, ਲਛਮਣ ਦਾਸ, ਜਸਪਾਲ ਸਿੰਘ ਬੇਦੀ, ਮਨਪ੍ਰੀਤ ਸਿੰਘ ਬੇਦੀ, ਮਿਲਖ ਰਾਜ ਆਦਿ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ 'ਚੋਂ ਪਾਣੀ ਦੀ ਨਿਕਾਸੀ ਸੰਬੰਧੀ ਕਿਸਾਨਾਂ ਨੂੰ ਅਪੀਲ <br/> ਅਗਲੀ ਖ਼ਬਰ ਮਲੋਟ ਵਿਖੇ 'ਸੰਗਠਨ ਸਿਰਜਣ ਅਭਿਆਨ' ਤਹਿਤ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।