30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਵਲ ਸਰਜਨ ਵਲੋਂ ਅੱਖਾਂ ਦਾਨ ਪੰਦ੍ਹਰਵਾੜੇ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ <br/>

ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਆਈ ਡੋਨੇਸ਼ਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਆਈ ਡੋਨੇਸ਼ਨ ਸੰਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 25 ਅਗਸਤ ਤੋਂ 10 ਸਤੰਬਰ ਤੱਕ ਅੱਖਾਂ ਦਾਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨਾ ਹੈ | ਇਸ ਮੌਕੇ ਸੁਰਿੰਦਰ ਸਿੰਘ ਚਗਤੀ ਜਨਰਲ ਸਕੱਤਰ ਆਈ ਡੋਨੇਸ਼ਨ ਸੁਸਾਇਟੀ ਨੇ ਕਿਹਾ ਕਿ ਸੁਸਾਇਟੀ ਪਿਛਲੇ 25 ਸਾਲਾਂ ਤੋਂ ਇਸ ਖੇਤਰ ਵਿਚ ਕੰਮ ਕਰ ਰਹੀ ਹੈ ਅਤੇ ਹੁਣ ਤੱਕ 650 ਦੇ ਲਗਪਗ ਲੋਕਾਂ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾ ਚੁੱਕੀ ਹੈ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਅੱਖਾਂ ਦਾਨ ਕਰਨ ਲਈ ਮੁਕਤੀਸਰ ਆਈ ਬੈਂਕ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਜਾਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਰਾਧਿਕਾ ਡੀਲਿੰਗ ਸਹਾਇਕ, ਭੁਪਿੰਦਰ ਸਿੰਘ ਸਟੈਨੋ, ਸੁਰਿੰਦਰ ਕੁਮਾਰ, ਸ਼ੰਮੀ ਤੇਰ੍ਹੀਆ ਪ੍ਰਧਾਨ ਨਗਰ ਕੌਂਸਲ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ 200 ਕੁਇੰਟਲ ਸੁੱਕੇ ਰਾਸ਼ਨ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕੀਤਾ ਰਵਾਨਾ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ 'ਚੋਂ ਪਾਣੀ ਦੀ ਨਿਕਾਸੀ ਸੰਬੰਧੀ ਕਿਸਾਨਾਂ ਨੂੰ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।