30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰੂ ਨਾਨਕ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਦਿਆਰਥੀ ਜੀਵਨ ਵਿਚ ਅਕਾਦਮਿਕ ਪੱਖ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਉਜ਼ਾਗਰ ਲਈ ਕਰਨ ਲਈ ਗੁਰੂ ਨਾਨਕ ਕਾਲਜ ਦੇ ਸੱਭਿਆਚਾਰਕ ਗਤੀਵਿਧੀਆਂ ਸੈੱਲ ਵਲੋਂ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਬਤੌਰ ਆਈਟਮ ਇੰਚਾਰਜ ਅਤੇ ਵਿਦਿਆਰਥੀਆਂ ਨੇ ਬਤੌਰ ਭਾਗੀਦਾਰ ਹਿੱਸਾ ਲਿਆ | ਸੱਭਿਆਚਾਰਕ ਸੈੱਲ ਦੇ ਇੰਚਾਰਜ ਡਾ. ਮਨਦੀਪ ਕੌਰ ਸਹਾਇਕ ਪੋ੍ਰਫ਼ੈਸਰ ਪੰਜਾਬੀ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਗਰਾਮ ਵਿਚ ਗੀਤ, ਲੋਕ ਗੀਤ, ਸੋਲੋ ਡਾਂਸ, ਸੁੰਦਰ ਲਿਖ਼ਤ, ਰਚਨਾਤਮਕ ਲਿਖ਼ਤ, ਕਵਿਤਾ ਉਚਾਰਨ, ਵਿਰਾਸਤੀ ਕਲਾ ਕਿਰਤਾਂ, ਆਰਟ ਐਂਡ ਕਰਾਫ਼ਟ ਕਿਰਤਾਂ, ਲੰਮੀ ਹੇਕ ਦੇ ਗੀਤ ਆਦਿ ਮੁਕਾਬਲੇ ਕਰਵਾਏ ਗਏ | ਮੰਚ ਸੰਚਾਲਨ ਦੀ ਭੂਮਿਕਾ ਡਾ. ਰਮਿੰਦਰ ਕੌਰ ਸਹਾਇਕ ਪ੍ਰੋਫ਼ੈਸਰ ਪੰਜਾਬੀ ਨੇ ਨਿਭਾਈ | ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਪਿ੍ੰਸੀਪਲ ਡਾ. ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਹਿ ਵਿਦਿਅਕ ਗਤੀਵਿਧੀਆਂ ਵਿਦਿਆਰਥੀ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ |

ਪਿਛਲੀ ਖ਼ਬਰ ਅੱਜ ਦਾਖ਼ਲ ਕੀਤੇ ਜਾ ਸਕਣਗੇ ਦਾਅਵੇ ਤੇ ਇਤਰਾਜ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡੀ.ਸੀ. ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।