30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅੱਜ ਦਾਖ਼ਲ ਕੀਤੇ ਜਾ ਸਕਣਗੇ ਦਾਅਵੇ ਤੇ ਇਤਰਾਜ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ <br/>

ਅਜੀਤ ਡੈਸਕ 03-09-2025
ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਚੋਣ ਕਮਿਸ਼ਨ ਪੰਜਾਬ ਨੇ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ ਸਾਰਣੀ ਦਾ ਐਲਾਨ ਕੀਤਾ ਹੈ | ਇਸ ਸੰਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸੁਰਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਸ ਦੇ ਅਨੁਸਾਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਮੁਤਾਬਿਕ ਦਾਅਵੇ, ਇਤਰਾਜ ਕਰਨ ਦੀ ਤਾਰੀਕ 3 ਸਤੰਬਰ 2025 ਕਰ ਦਿੱਤੀ ਗਈ ਹੈ ਅਤੇ ਦਾਅਵੇ, ਇਤਰਾਜਾਂ ਦੇ ਨਿਪਟਾਰੇ ਦੀ ਮਿਤੀ 8 ਸਤੰਬਰ 2025 ਕਰ ਦਿੱਤੀ ਗਈ ਹੈ | ਵੋਟਰ ਸੂਚੀਆਂ ਦੀ ਫ਼ਾਈਨਲ ਪ੍ਰਕਾਸ਼ਨਾ ਮਿਤੀ 9 ਸਤੰਬਰ 2025 ਨੂੰ ਕੀਤੀ ਜਾਵੇਗੀ | ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਬਲਾਕ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸੰਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸੰਬੰਧਿਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ, ਤਾਂ ਜੋ ਕਿ ਹਰ ਇਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ |

ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।