01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਤੇਜ਼ਧਾਰ ਹਥਿਆਰਾਂ ਸਮੇਤ 3 ਕਾਬੂ <br/>

ਅਜੀਤ ਡੈਸਕ 03-09-2025
ਫ਼ਰੀਦਕੋਟ, 2 ਸਤੰਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਲੁੱਟ ਖੋਹ ਦੀ ਤਾਕ ਵਿਚ ਨਵੀਂ ਦਾਣਾ ਮੰਡੀ ਵਿਖੇ ਇਕੱਠੇ ਹੋਏ ਤਿੰਨ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਸਾਦਿਕ ਚੌਂਕ ਵਿਖੇ ਮੌਜੂਦ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਜਸਕਰਨ ਸਿੰਘ ਉਰਫ਼ ਜਸ਼ਨ ਪੁੱਤਰ ਬਲਵਿੰਦਰ ਸਿੰਘ, ਰਵਿੰਦਰ ਸਿੰਘ ਉਰਫ਼ ਤਾਰੀ ਪੁੱਤਰ ਕਰਨੈਲ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਸ਼ੇਖਰ ਪੁੱਤਰ ਬਲਵਿੰਦਰ ਸਿੰਘ ਨਵੀਂ ਦਾਣਾ ਮੰਡੀ 'ਚ ਸ਼ੈਡ ਪਾਸ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਹਨ ਅਤੇ ਇਕੱਠੇ ਹੋ ਕੇ ਲੁੱਟ ਖੋਹ ਦੀ ਤਾਕ ਵਿਚ ਯੋਜਨਾ ਬਣਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਕੇ 'ਤੇ ਰੇਡ ਕੀਤੀ ਗਈ ਅਤੇ ਤਿੰਨਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਾਪਾ, ਟਕੂਆ ਅਤੇ ਕਿਰਪਾਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਇਕ ਹੋਰ ਸਾਥੀ ਅਰਸ਼ਦੀਪ ਸਿੰਘ ਉਰਫ਼ ਗੋਲਾ ਪੁੱਤਰ ਰਾਜ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਮੁੱਖ ਸੜਕ 'ਤੇ ਵਿਚਕਾਰ ਸੀਵਰੇਜ ਦਾ ਢਕਣ ਖੁੱਲ੍ਹਣ ਕਾਰਨ ਹਾਦਸੇ ਦਾ ਡਰ <br/> ਅਗਲੀ ਖ਼ਬਰ ਕਾਰ-ਕੈਂਟਰ ਸੜਕ ਹਾਦਸੇ 'ਚ ਕਾਰ ਸਵਾਰ ਨੌਜਵਾਨਾਂ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।