01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਵਲੋਂ ਹੜ੍ਹ ਪੀੜਤਾਂ ਲਈ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ

ਅਜੀਤ ਡੈਸਕ 03-09-2025
ਜੈਤੋ, 2 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸੂਬੇ ਦੇ ਕਈ ਜ਼ਿਲ੍ਹੇ ਹੜ੍ਹਾਂ ਦੇ ਪਾਣੀ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਲੋਕਾਂ ਦਾ ਭਾਰੀ ਨੁਕਸ਼ਾਨ ਹੋਇਆ ਹੈ | ਉਨ੍ਹਾਂ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਲਈ ਮਾਰਕੀਟ ਕਮੇਟੀ ਜੈਤੋ ਦੇ ਆਮ ਆਦਮੀ ਪਾਰਟੀ ਦੇ ਚੇਅਰਮੈਨ ਲਛਮਣ ਭਗਤੂਆਣਾ ਵਲੋਂ ਪਹਿਲਕਦਮੀ ਕਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਜ਼ਿਲ੍ਹੇ ਹੜ੍ਹਾਂ ਦੇ ਪਾਣੀ ਨਾਲ ਐਨੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਧਾਨ ਸਭਾ ਹਲਕਾ ਜੈਤੋ ਦੇ ਆਪ ਵਲੰਟੀਅਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਅੱਗੇ ਆ ਕੇ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰਨ |

ਪਿਛਲੀ ਖ਼ਬਰ ਰਵਿੰਦਰ ਗੋਇਲ ਟਰੇਡ ਵਿੰਗ ਹਲਕਾ ਕੋਟਕਪੂਰਾ ਦਾ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।