01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਵਿੰਦਰ ਗੋਇਲ ਟਰੇਡ ਵਿੰਗ ਹਲਕਾ ਕੋਟਕਪੂਰਾ ਦਾ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 03-09-2025
ਕੋਟਕਪੂਰਾ, 2 ਸਤੰਬਰ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਆਪਣੇ ਟਰੇਡ ਵਿੰਗ 'ਚ ਵਿਸਥਾਰ ਕਰਦਿਆਂ ਰਵਿੰਦਰ ਗੋਇਲ ਨੂੰ ਟਰੇਡ ਵਿੰਗ ਹਲਕਾ ਕੋਟਕਪੂਰਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਅੱਜ ਮਾਰਕੀਟ ਕਮੇਟੀ ਕੋਟਕਪੂਰਾ ਦੇ ਦਫ਼ਤਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਜ਼ਿਲ੍ਹਾ ਪ੍ਰਧਾਨ ਟਰੇਡ ਨੇ ਨਵ-ਨਿਯੁਕਤ ਹਲਕਾ ਇੰਚਾਰਜ ਰਵਿੰਦਰ ਗੋਇਲ ਸਮੇਤ ਹਲਕਾ ਕੋਆਰਡੀਨੇਟਰ ਦੀਪਕ ਰਾਣੀ ਸ਼ਾਰਦਾ ਨੂੰ ਸਨਮਾਨਿਤ ਕੀਤਾ | ਨਵ-ਨਿਯੁਕਤ ਅਹੁਦੇਦਾਰ ਰਵਿੰਦਰ ਗੋਇਲ ਨੇ ਇਸ ਨਿਯੁਕਤ 'ਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ ਨੇ ਆਖਿਆ ਕਿ ਪੰਜਾਬ ਸਰਕਾਰ ਹਰ ਵਿੰਗ ਦੇ ਟਰੇਡਾਂ, ਦੁਕਾਨਦਾਰਾਂ ਵਪਾਰੀਆਂ ਨੂੰ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ 'ਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ, ਕਾਰੋਬਾਰ ਵਿਚ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਮੇਹਰ ਸਿੰਘ ਚਾਨੀ, ਓਮ ਪ੍ਰਕਾਸ਼ ਸ਼ਰਮਾ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ 'ਚ ਨਾਕਾਮ ਰਹੀ ਪੰਜਾਬ ਸਰਕਾਰ: ਕਿੱਕੀ ਢਿੱਲੋਂ <br/> ਅਗਲੀ ਖ਼ਬਰ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਵਲੋਂ ਹੜ੍ਹ ਪੀੜਤਾਂ ਲਈ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।