01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਫ਼ਰੀਦ ਕੁਸ਼ਤੀ ਅਖਾੜਾ ਦੇ ਪਹਿਲਵਾਨਾਂ ਨੇ ਤਗਮੇ ਜਿੱਤੇ <br/>

ਅਜੀਤ ਡੈਸਕ 03-09-2025
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਰਾਂਚੀ (ਝਾਰਖੰਡ) ਵਿਖੇ ਹੋਏ ਕੁਸ਼ਤੀ ਮੁਕਾਬਲਿਆਂ 'ਚ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਫ਼ਰੀਦਕੋਟ ਦੇ ਦੋ ਪਹਿਲਵਾਨਾਂ ਨੇ ਅੰਡਰ-23 ਨੈਸ਼ਨਲ ਗਰੀਕੋ ਰੋਮਨ ਵਿਚ ਦਿਲਪ੍ਰੀਤ ਸਿੰਘ ਨੇ ਸੋਨੇ ਦਾ ਤਗਮਾ ਅਤੇ ਨਾਜਬੀਰ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਕੁਸ਼ਤੀ ਅਖਾੜਾ ਦੇ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਪਹਿਲਵਾਨਾਂ ਦੀ ਚੋਣ ਨੈਸ਼ਨਲ ਕੈਂਪ ਲਈ ਹੋਈ ਹੈ | ਇਸ ਮੌਕੇ ਜਗਦੇਵ ਸਿੰਘ ਧਾਲੀਵਾਲ, ਹਰਗੋਬਿੰਦ ਸਿੰਘ ਸੰਧੂ, ਰਣਜੀਤ ਸਿੰਘ ਬਰਾੜ, ਗੁਰਬਿੰਦਰ ਸਿੰਘ ਸੰਘਾ, ਬਰਜਿੰਦਰ ਸਿੰਘ ਪੋਪਲ, ਨਵਜੀਤ ਬਰਾੜ, ਦਲਜੀਤ ਕੌਰ, ਗੁਰਤੇਜ ਸਿੰਘ, ਗੁਰਕੰਵਲ ਸਿੰਘ, ਗੁਰਕੀਰਤ ਸਿੰਘ ਨੇ ਜੇਤੂ ਪਹਿਲਵਾਨਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਮੈਂਬਰ ਰਾਹਤ ਸਮੱਗਰੀ ਵੰਡਣ ਲਈ ਰਵਾਨਾ <br/> ਅਗਲੀ ਖ਼ਬਰ ਮੀਂਹ ਨੇ ਵਧਾਈਆਂ ਕਿਸਾਨਾਂ ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।