01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਮੈਂਬਰ ਰਾਹਤ ਸਮੱਗਰੀ ਵੰਡਣ ਲਈ ਰਵਾਨਾ <br/>

ਅਜੀਤ ਡੈਸਕ 03-09-2025
ਫ਼ਰੀਦਕੋਟ, 2 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਇਕੱਠੀ ਕੀਤੀ ਗਈ ਸੀ ਜਿਸ 'ਚ ਆਟਾ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਖੰਡ, ਚਾਹ ਪੱਤੀ, ਰਸ, ਬਿਸਕੁੱਟ, ਭੁੱਜੇ ਹੋਏ ਛੋਲੇ ਅਤੇ ਦਵਾਈਆਂ ਸ਼ਾਮਿਲ ਹਨ | ਇਹ ਰਾਹਤ ਸਮੱਗਰੀ ਇਕੱਠੀ ਕਰਕੇ ਸੁਸਾਇਟੀ ਮੈਂਬਰ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਭਾਵਿਤ ਵੱਖ ਵੱਖ ਪਿੰਡਾਂ 'ਚ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਣ ਲਈ ਰਵਾਨਾ ਹੋਏ | ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਸ ਅÏਖੀ ਘੜੀ ਸਾਨੂੰ ਸਭਨਾ ਨੂੰ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ | ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਰਾਹਤ ਸਮੱਗਰੀ ਵਿਚ ਬਾਬਾ ਫ਼ਰੀਦ ਸੁਸਾਇਟੀ ਸਰੀ ਬੀ ਸੀ ਕੈਨੇਡਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਉਨ੍ਹਾਂ ਨਾਲ ਗੁਰਿੰਦਰ ਸਿੰਘ ਮਨੀ, ਸਿਕੰਦਰ ਸ਼ਰਮਾ, ਰਾਮ ਤੀਰਥ, ਭੁਪਿੰਦਰ ਸਿੰਘ ਛੀਨਾ, ਹਰਦੀਪ ਸਿੰਘ ਅਤੇ ਕੰਵਰਜੀਤ ਸਿੰਘ ਸ਼ਾਮਿਲ ਹਨ | ਸੁਸਾਇਟੀ ਮੈਂਬਰਾਂ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਐਨ.ਸੀ.ਸੀ. ਕੈਂਪ ਲਗਾਇਆ <br/> ਅਗਲੀ ਖ਼ਬਰ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਦੇ ਪਹਿਲਵਾਨਾਂ ਨੇ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।