14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਅਜੀਤ ਡੈਸਕ 25-09-2025
ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਹਿਮੂਆਣਾ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਮਹਿਮੂਆਣਾ ਤੋਂ ਪਿੰਡ ਮਿੱਡੂਮਾਨ ਰੋਡ 'ਤੇ ਜਾ ਰਹੇ ਸਨ ਤਾਂ ਪੁੱਲ ਸੇਮਲਾਲਾ ਪਾਸ ਸ਼ੱਕ ਦੇ ਆਧਾਰ 'ਤੇ ਅੰਗਰੇਜ ਸਿੰਘ ਪੁੱਤਰ ਹਾਕਮ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 34 ਖੁੱਲੀਆਂ ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਥਿਤ ਦੋਸ਼ੀਆਂ ਵਲੋਂ ਬਰਾਮਦ ਗੋਲੀਆਂ ਸਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਦਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ 2027 'ਚ ਵਿਧਾਨ ਸਭਾ ਚੋਣਾਂ ਪੰਜਾਬ ਅਤੇ ਦੇਸ਼ ਲਈ ਅਹਿਮ-ਨਦੀਮ ਜਾਵੇਦ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਵਿਖੇ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।