14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 25-09-2025
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਫ਼ਰੀਦਕੋਟ ਨੇ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 1 ਗਰੋਹ ਦੇ 3 ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ | ਗਿ੍ਫ਼ਤਾਰ ਦੋਸ਼ੀਆਂ ਦੀ ਪਛਾਣ ਹਰਪਾਲ ਸਿੰਘ, ਕਰਨਵੀਰ ਸਿੰਘ ਅਤੇ ਰੋਬਿਨਪ੍ਰੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਤੋਂ 40 ਹਜ਼ਾਰ ਰੁਪਏ, ਇਕ ਕਾਰ ਅਤੇ 2 ਕਿ੍ਪਾਨਾਂ ਬਰਾਮਦ ਕੀਤੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਚੋਰੀਆਂ/ਲੁੱਟਾਂ ਖੋਹਾਂ ਕਰਨ ਵਾਲੇ ਹਥਿਆਰਾਂ ਸਮੇਤ ਸਿਟੀ ਏਰੀਆ 'ਚ ਘੁੰਮ ਰਹੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਲਾਲ ਕੋਠੀ ਨਜ਼ਦੀਕ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ 403 ਮਿਤੀ 23-09-25 ਅ/ਧ 112(2) ਬੀ.ਐਨ.ਐਸ ਦਰਜ ਕੀਤਾ ਗਿਆ ਹੈ | ਗਿ੍ਫ਼ਤਾਰ ਦੋਸ਼ੀ ਕਰਨਵੀਰ ਸਿੰਘ ਦੇ ਖਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਹੈ | ਗਿ੍ਫ਼ਤਾਰ ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਰਿਮਾਂਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਹਰਿਦੁਆਰ ਨੂੰ ਜਾਣ-ਆਉਣ ਵਾਲੀਆਂ ਰੇਲ ਗੱਡੀਆਂ ਦਾ ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ '... ਅਗਲੀ ਖ਼ਬਰ ਹਲਕਾ ਜੈਤੋ 'ਚ ਕਾਂਗਰਸੀ ਧੜੇਬੰਦੀ ਨੂੰ ਲੈ ਕੇ ਪਾਰਟੀ ਹਾਈਕਮਾਨ ਤੇ ਲੀਡਰਸ਼ਿਪ ਫ਼ਿਕਰਮੰਦ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।