14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੌਮੀ ਮੁਕਾਬਲਿਆਂ 'ਚੋਂ ਸਹਿਬਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਜਲਗਾਓ, ਮਹਾਂਰਾਸ਼ਟਰ ਵਿਚ 15 ਸਤੰਬਰ ਤੋਂ 18 ਸਤੰਬਰ ਤੱਕ ਹੋਈਆਂ ਰਾਸ਼ਟਰੀ ਪੱਧਰ ਦੀਆਂ ਕੌਂਸਲ ਖ਼ੇਡਾਂ 'ਚ ਦਾ ਬਲੂਮਿੰਗਡੇਲ ਸਕੂਲ ਦੀ ਵਿਦਿਆਰਥਣ ਸਹਿਬਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਅੰਡਰ-17 ਵਰਗ ਵਿਚ ਮਾਈਨਸ 59 ਕਿਲੋ ਸ਼੍ਰੇਣੀ ਵਿਚ ਖੇਡਦਿਆਂ ਸਹਿਬਜੋਤ ਕੌਰ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਵਾਪਸੀ 'ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਹਿਯੋਗੀਆਂ ਨੇ ਉਸ ਦਾ ਸਵਾਗਤ ਕੀਤਾ ਅਤੇ ਉਸ ਦੀ ਹੌਂਸਲਾ ਅਫ਼ਜਾਈ ਕੀਤੀ | ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਸਹਿਬਜੋਤ ਕੌਰ ਦੀ ਇਹ ਕਾਮਯਾਬੀ ਨਾ ਸਿਰਫ਼ 'ਦਾ ਬਲੂਮਿੰਗਡੇਲ ਸਕੂਲ' ਲਈ ਮਾਣ ਦੀ ਗੱਲ ਹੈ, ਸਗੋਂ ਇਹ ਸਾਰੇ ਇਲਾਕੇ ਲਈ ਵੀ ਗੌਰਵਸ਼ਾਲੀ ਹੈ |
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ਜੈਤੋ ਵਿਚ ਭਾਈ ਲਾਲੋ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।