14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ਜੈਤੋ ਵਿਚ ਭਾਈ ਲਾਲੋ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 25-09-2025
ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ਵਿਖੇ ਰਾਮਗੜ੍ਹੀਆ ਸਮਾਜ ਸੁਧਾਰ ਕਮੇਟੀ ਜੈਤੋ ਨੇ 'ਭਾਈ ਲਾਲੋ ਜੀ' ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ | ਪ੍ਰਬੰਧਕਾਂ ਵਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਗ੍ਰੰਥੀ ਸਿੰਘ ਨੇ ਸੀ੍ਰ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ 'ਭਾਈ ਲਾਲੋ ਜੀ' ਦੇ ਜੀਵਨ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਮੁਹਤਬਰ ਆਗੂਆਂ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਸਾਦੇ ਸਮਾਗਮ ਵਿਚ ਸੰਸਥਾ ਦੇ ਪ੍ਰਧਾਨ ਜਗਦੀਸ਼ ਸਿੰਘ, ਸ਼ਮਸ਼ੇਰ ਸਿੰਘ, ਜੋਗਿੰਦਰ ਸਿੰਘ, ਸ਼ਿੰਦਰ ਸਿੰਘ, ਜਸਵੀਰ ਸਿੰਘ ਸੀਰਾ, ਛਿੰਦਰ ਸਿੰਘ, ਗੁਰਮੇਲ ਸਿੰਘ, ਗੁਰਇੰਦਰ ਸਿੰਘ ਅਤੇ ਜਸਪਾਲ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ ਅਗਲੀ ਖ਼ਬਰ ਕੌਮੀ ਮੁਕਾਬਲਿਆਂ 'ਚੋਂ ਸਹਿਬਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।