14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ

ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਵਿਖੇ ਐਨ. ਐਸ. ਐਸ. ਦਿਵਸ ਮਨਾਇਆ ਗਿਆ | ਸਕੂਲ ਦੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਐਨ. ਐਸ. ਐਸ. ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਚਲਾਇਆ ਜਾਂਦਾ ਇਕ ਬਹੁਤ ਹੀ ਮਹੱਤਵਪੂਰਨ ਪ੍ਰੋਗਰਾਮ ਹੈ, ਜੋ ਨੌਜਵਾਨਾਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਬਣਾਇਆ ਗਿਆ ਹੈ | ਅਧਿਆਪਕ ਆਸ਼ੂ ਬਾਂਸਲ ਵਲੋਂ ਐਨ.ਐਸ.ਐਸ. ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪਿ੍ੰਸੀਪਲ ਸੁਰਿੰਦਰ ਕੌਰ, ਸਕੂਲ ਪਿ੍ੰਸੀਪਲ ਸੋਮਾ ਦੇਵੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਦੇ ਨਿਰਦੇਸ਼ 'ਤੇ ਰਾਹਤ ਸਮੱਗਰੀ ਇਕੱਠੀ ਕੀਤੀ ਜਾਵੇਗੀ : ਸ਼ਨੀ ਮੌੜ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ਜੈਤੋ ਵਿਚ ਭਾਈ ਲਾਲੋ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।