14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਖੇਡਾਂ 'ਚ ਫੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਫੇਬਲ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-19 ਵਿਚ ਲੜਕਿਆਂ ਵਲੋਂ ਵੇਟ ਲਿਫਟਿੰਗ 'ਚ ਭਾਗ ਲੈ ਕੇ ਗਗਨਪੀਤ ਸਿੰਘ ਅਤੇ ਮਨਪੀਤ ਸਿੰਘ ਨੇ ਪਹਿਲਾ ਸਥਾਨ, ਅਕਾਸ਼ਦੀਪ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਲੜਕਿਆਂ ਨੇ ਪਾਵਰ ਲਿਫਟਿੰਗ ਅੰਡਰ 19 'ਚ ਭਾਗ ਲਿਆ, ਹਰਮਨਦੀਪ ਸਿੰਘ ਨੇ ਪਹਿਲਾ ਅਤੇ ਗੁਰਮਨ ਸਿੰਘ ਤੇ ਸੁਖਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸਨ ਕੀਤਾ | ਸਕੂਲ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਇਸ ਤਰ੍ਹਾਂ ਖੇਡਾਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਸਿਮਰਨਜੀਤ ਸਿੰਘ ਅਤੇ ਮਨਦੀਪ ਸਿੰਘ ਦੇ ਸਿਰ ਜਾਂਦਾ ਹੈ | ਸਕੂਲ ਦੇ ਕੋਆਰਡੀਨੇਟਰ ਸਾਕਸ਼ੀ, ਅਮਨਦੀਪ ਕੌਰ, ਗੀਤਾ ਸ਼ਰਮਾ ਅਤੇ ਪਿ੍ਯੰਕਾ ਨੇ ਜਿੱਤ ਕੇ ਆਏ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਨਾਨਕ ਨਗਰੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸੁਖਬੀਰ ਦੇ ਨਿਰਦੇਸ਼ 'ਤੇ ਰਾਹਤ ਸਮੱਗਰੀ ਇਕੱਠੀ ਕੀਤੀ ਜਾਵੇਗੀ : ਸ਼ਨੀ ਮੌੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।