14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਪੀਕਰ ਸੰਧਵਾਂ ਨੇ ਨਾਨਕ ਨਗਰੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁਹੱਲਾ ਨਾਨਕ ਨਗਰੀ, ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਲਾਕਾ ਨਿਵਾਸੀਆਂ ਨੇ ਸੀਵਰੇਜ ਪ੍ਰਬੰਧ, ਬਿਜਲੀ ਦੀਆਂ ਵਾਰ-ਵਾਰ ਆਉਣ ਵਾਲੀਆਂ ਦਿੱਕਤਾਂ ਅਤੇ ਗਲੀਆਂ ਦੀ ਖ਼ਰਾਬ ਹਾਲਤ ਸੰਬੰਧੀ ਮੁੱਦੇ ਸੰਧਵਾਂ ਦੇ ਸਾਹਮਣੇ ਰੱਖੇ | ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਮੌਕੇ 'ਤੇ ਹਾਜ਼ਰ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਇਲਾਕੇ ਵਿਚ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਨੂੰ ਜਲਦੀ ਪੂਰਾ ਕਰਵਾਇਆ ਜਾਵੇ | ਇਸ ਮੌਕੇ ਐਸ.ਐਮ.ਓ. ਡਾ. ਹਰਿੰਦਰ ਸਿੰਘ ਗਾਂਧੀ, ਫਾਰਮਾਸਿਸਟ ਸੰਜੀਵ ਕੁਮਾਰ, ਈ.ਓ. ਕੋਟਕਪੂਰਾ ਰਾਕੇਸ਼ ਕੰਬੋਜ ਅਤੇ ਸਮਾਜ ਸੇਵੀ ਅਨੰਤਦੀਪ ਸਿੰਘ ਰੋਮਾ ਬਰਾੜ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਖੇਡਾਂ 'ਚ ਫੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।