15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਜ਼ਿਲ੍ਹਾ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 25-09-2025
ਫ਼ਰੀਦਕੋਟ, 24 ਸਤੰਬਰ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਰਾਈਆਂਵਾਲਾ ਕਲਾਂ ਦਾ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਅੰਡਰ-14 ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ) 'ਚ ਪਹਿਲਾ, ਅੰਡਰ-14 ਕੱਬਡੀ ਨੈਸ਼ਨਲ ਸਟਾਈਲ (ਲੜਕੇ) 'ਚ ਦੂਸਰਾ, ਅੰਡਰ-19 ਕੱਬਡੀ ਨੈਸ਼ਨਲ ਸਟਾਈਲ (ਲੜਕੀਆਂ), ਅੰਡਰ-19 ਕੱਬਡੀ ਸਰਕਲ ਸਟਾਈਲ (ਲੜਕੀਆਂ) ਅਤੇ ਬੈਡਮਿੰਟਨ ਅੰਡਰ-17 ਦੀਆਂ ਟੀਮਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਜੇਤੂ ਖਿਡਾਰੀਆਂ ਨੂੰ ਸਕੂਲ ਮੁਖੀ ਗੁਰਮੀਤ ਸਿੰਘ, ਮਨਪ੍ਰੀਤ ਕੌਰ ਡੀ.ਪੀ.ਈ., ਸ਼ਮਸ਼ੇਰ ਸਿੰਘ ਲੈਕਚਰਾਰ ਭੂਗੋਲ, ਨੀਲ ਕਮਲ ਲੈਕਚਰਾਰ ਇਤਿਹਾਸ, ਕਾਂਤਾ ਰਾਣੀ ਲੈਕਚਰਾਰ ਅੰਗਰੇਜ਼ੀ, ਗੁਰਸ਼ਰਨਜੀਤ ਸਿੰਘ ਮੈਥ ਮਾਸਟਰ, ਗਗਨਦੀਪ ਸਿੰਘ ਅੰਗਰੇਜ਼ੀ ਮਾਸਟਰ ਅਤੇ ਰਛਪਾਲ ਸਿੰਘ ਆਦਿ ਨੇ ਵਧਾਈ ਦਿੱਤੀ |
ਪਿਛਲੀ ਖ਼ਬਰ ਡਾ. ਬਲਜੀਤ ਕੌਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਤੇ ਲੋੜਵੰਦਾਂ ਨੂੰ ਆਟੋ ਈ-ਰਿਕਸ਼ਾ ਵੰਡੇ ਅਗਲੀ ਖ਼ਬਰ ਸਰਕਾਰੀ ਕਾਲਜ 'ਚ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।