15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਚਾਇਤ ਸਕੱਤਰ ਤੇ ਵੀ.ਡੀ.ਓ. ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਚਾਇਤ ਸਕੱਤਰ ਅਤੇ ਵੀ.ਡੀ.ਓ. ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜਸਮੇਲ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਪੰਚਾਇਤ ਸਕੱਤਰਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਚਰਚਾ ਕੀਤੀ ਗਈ | ਇਸ ਮੌਕੇ ਸਾਰੇ ਹੀ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼. ਨੇ ਸਰਬਸੰਮਤੀ ਨਾਲ ਵਿਜੈਪਾਲ ਸਿੰਘ ਪੰਚਾਇਤ ਸਕੱਤਰ ਦੀ ਚੋਣ ਜ਼ਿਲ੍ਹਾ ਪ੍ਰਧਾਨ ਵਜੋਂ ਕਰ ਦਿੱਤੀ ਗਈ | ਇਸ ਮੌਕੇ ਸਾਥੀਆਂ ਨੇ ਹਾਰ ਪਹਿਨਾ ਕੇ ਮੁਬਾਰਕਬਾਦ ਦਿੱਤੀ | ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰੱਸੇਵੱਟ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਡਾ. ਬਲਜੀਤ ਕੌਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਤੇ ਲੋੜਵੰਦਾਂ ਨੂੰ ਆਟੋ ਈ-ਰਿਕਸ਼ਾ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।