15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

69ਵੀਆਂ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ

ਅਜੀਤ ਡੈਸਕ 25-09-2025
ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਕਰਵਾਈਆਂ ਗਈਆਂ 69ਵੀਂਆਂ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਸਮਾਪਤ ਹੋਈਆਂ | ਖੇਡਾਂ ਦੀ ਸਮਾਪਤੀ ਸਮਾਰੋਹ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ (ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ) ਵਿਖੇ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਬੀਬਾ ਬੇਅੰਤ ਕੌਰ ਸੇਖੋਂ, ਮਾਰਕੀਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਜ਼ਿਲ੍ਹਾ ਖੇਡ ਕੋਆਰਡੀਨੇਟਰ ਕੇਵਲ ਕੌਰ ਨੇ ਦੱਸਿਆ ਕਿ ਜ਼ਿਲੇ੍ਹ ਦੇ 9 ਜ਼ੋਨਾਂ ਦੇ ਜੇਤੂ ਖਿਡਾਰੀਆਂ ਨੇ ਸਮਾਗਮ 'ਚ ਭਾਗ ਲਿਆ | ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਲੈਕਚਰਾਰ ਨਵਪ੍ਰੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ | ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਬੀਬਾ ਬੇਅੰਤ ਕੌਰ ਸੇਖੋਂ, ਚੇਅਰਮੈਨ ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਅਮਨਦੀਪ ਸਿੰਘ ਬਾਬਾ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ, ਰਿਸ਼ੀ ਦੇਸ ਰਾਜ ਸ਼ਰਮਾ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਪਿ੍ੰਸੀਪਲ ਰਾਜਵਿੰਦਰ ਕੌਰ, ਸਮਾਜ ਸੇਵਿਕਾ ਬੀਬੀ ਜੀਤ ਕੌਰ, ਸਮਾਜ ਸੇਵੀ ਕੁਲਵੰਤ ਸਿੰਘ ਚਾਨੀ, ਲੈਕਚਰਾਰ ਕੁਲਦੀਪ ਸਿੰਘ ਗਿੱਲ, ਰਵਜੀਤ ਸਿੰਘ, ਲੈਕਚਰਾਰ ਨਰੇਸ਼ ਕੁਮਾਰ, ਲੈਕਚਰਾਰ ਇਕਬਾਲ ਸਿੰਘ, ਮਨਪ੍ਰੀਤ ਸਿੰਘ, ਲਵਕਰਨ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਕੌਰ, ਰਣਜੋਧ ਸਿੰਘ, ਗਗਨਦੀਪ ਸਿੰਘ, ਵਿਕਾਸ ਅਰੋੜਾ ਪੱਕਾ, ਭਾਰਤ ਭੂਸ਼ਨ ਜਿੰਦਲ, ਨਵਦੀਪ ਸਿੰਘ, ਚੰਦਨ ਸਿੰਘ, ਕੁਲਦੀਪ ਸਿੰਘ, ਗੁਰਬਿੰਦਰ ਕੌਰ, ਗਗਨਦੀਪ ਕੌਰ, ਬੇਅੰਤ ਕੌਰ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਸ਼ੇਖ਼ ਫਰੀਦ ਆਗਮਨ ਪੁਰਬ 'ਚ ਪੁਲਿਸ ਦੀ ਕਾਰਵਾਈ ਰਹੀ ਬੇਹੱਦ ਸ਼ਲਾਘਾਯੋਗ ਅਗਲੀ ਖ਼ਬਰ ਰੱਸੇਵੱਟ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।