15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਕਾਰੀ ਕਾਲਜ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਡਾ. ਜਗਜੀਵਨ ਕੌਰ ਦੀ ਰਹਿਨੁਮਾਈ ਹੇਠ ਬੱਡੀ ਗਰੁੱਪ ਅਤੇ ਵਾਇਸ ਆਫ਼ ਯੂਥ ਆਰਗਨਾਈਜੇਸ਼ਨ ਦੁਆਰਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸਟਾਫ਼ ਸਕੱਤਰ ਪ੍ਰੋ. ਦੀਪਇੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਬੱਡੀ ਗਰੁੱਪ ਕਨਵੀਨਰ ਪ੍ਰੋ. ਆਸਮਾ ਨੇ ਸੰਸਥਾ ਦੇ ਮੈਂਬਰਾਂ ਦਾ ਰਸਮੀ ਸਵਾਗਤ ਕਰਕੇ ਕੀਤੀ | ਇਸ ਉਪਰੰਤ ਪਿ੍ੰਸੀਪਲ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੌਜੂਦਾ ਦੌਰ ਵਿਚ ਨਸ਼ਿਆਂ ਦੀ ਅਲਾਮਤ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ, ਜਿਸ ਦਾ ਸ਼ਿਕਾਰ ਅਜੋਕੇ ਦੌਰ ਦੀ ਨੌਜਵਾਨ ਪੀੜ੍ਹੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਾ ਕਿਤਾਬਾਂ ਪੜ੍ਹਨ ਦਾ ਕਰਨਾ ਚਾਹੀਦਾ ਹੈ, ਜੋ ਜੀਵਨ ਅਤੇ ਸਮਾਜ ਨੂੰ ਨਵੀਂ ਸੇਧ ਦਿੰਦੀਆਂ ਹਨ | ਪ੍ਰੋ. ਦੀਪਇੰਦਰ ਸਿੰਘ ਨੇ ਨਸ਼ਿਆਂ ਦੇ ਮਨੁੱਖੀ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਆਰਗਨਾਈਜੇਸ਼ਨ ਦੇ ਸੰਸਥਾਪਕ ਲਵਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਥਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਨਸ਼ੇ ਦੀ ਸਮੱਸਿਆ ਸਾਡੇ ਸਮਾਜ ਵਿਚ ਇਕ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ | ਪ੍ਰੋ. ਆਸਮਾ ਨੇ ਕਿਹਾ ਕਿ ਨਸ਼ੇ ਕਾਰਨ ਨੌਜਵਾਨਾਂ ਦਾ ਸਰੀਰਕ ਤੇ ਦਿਮਾਗ਼ੀ ਨੁਕਸਾਨ ਬਹੁਤ ਹੋ ਰਿਹਾ ਹੈ | ਪ੍ਰੋਗਰਾਮ ਦੇ ਅਖ਼ੀਰ 'ਚ ਬੱਡੀ ਗਰੁੱਪ ਇੰਚਾਰਜ ਨੇ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰੋ. ਰਾਜਿੰਦਰ ਸਿੰਘ, ਪ੍ਰੋ. ਰਵੀ ਕਿਰਨ, ਪ੍ਰੋ. ਮਨਜੀਤ, ਪ੍ਰੋ. ਕੰਵਰਜੀਤ, ਪ੍ਰੋ. ਈਸ਼ਾ, ਪ੍ਰੋ. ਕਿਰਨਜੀਤ, ਪ੍ਰੋ. ਮੀਨੂੰ ਜਿੰਦਲ, ਪ੍ਰੋ. ਪੂਜਾ ਵੈਦ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਕੀਟਨਾਸ਼ਕਾਂ ਦੀ ਸੁਚੱਜੀ ਤੇ ਸੁਰੱਖਿਅਤ ਵਰਤੋਂ ਸੰਬੰਧੀ ਕਿਸਾਨ ਸਿਖਲਾਈ ਕੈਂਪ ਕਰਵਾਇਆ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਸਮਾਰਟ ਇੰਡੀਆ ਹੈਕਾਥਨ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।