15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੀਟਨਾਸ਼ਕਾਂ ਦੀ ਸੁਚੱਜੀ ਤੇ ਸੁਰੱਖਿਅਤ ਵਰਤੋਂ ਸੰਬੰਧੀ ਕਿਸਾਨ ਸਿਖਲਾਈ ਕੈਂਪ ਕਰਵਾਇਆ

ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਹਿੰਦੁਸਤਾਨ ਇਨਸੈਕਟੀਸਾਈਡਜ਼ ਲਿਮਿਟਿਡ ਦੇ ਸਹਿਯੋਗ ਨਾਲ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸੰਬੰਧੀ ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਿਖਲਾਈ ਕੈਂਪ 'ਚ ਮੁੱਖ ਮਹਿਮਾਨ ਵਜੋਂ ਡਾ. ਤਰਸੇਮ ਸਿੰਘ ਢਿੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸ਼ਾਮਿਲ ਹੋਏ | ਆਪਣੇ ਸੰਬੋਧਨ ਵਿਚ ਉਨ੍ਹਾਂ ਕੀਟਨਾਸ਼ਕਾਂ ਦੇ ਲੇਬਲਾਂ ਬਾਰੇ ਜਾਣਕਾਰੀ ਦਿੱਤੀ | ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਵਿਗਿਆਨਕ ਢੰਗ ਨਾਲ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ | ਡਾ. ਕਰਮਜੀਤ ਸ਼ਰਮਾ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਨੇ ਸਮਾਗਮ ਵਿਚ ਆਏ ਮਹਿਮਾਨਾਂ ਤੇ ਕਿਸਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਸ੍ਰੀ ਅਭਿਸ਼ੇਕ ਕੋਸ਼ਿਕ ਡਿਪਟੀ ਜਨਰਲ ਮੈਨੇਜਰ ਐੱਚ.ਆਈ.ਐੱਲ. ਇੰਡੀਆ ਨੇ ਕੰਪਨੀ ਬਾਰੇ ਜਾਣਕਾਰੀ ਦਿੱਤੀ ਅਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਦੀ ਮਹੱਤਤਾ 'ਤੇ ਚਾਨਣ ਪਾਇਆ | ਇਸ ਮੌਕੇ ਐੱਚ.ਆਈ.ਐੱਲ. ਵਲੋਂ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਇਕ ਦਸਤਾਵੇਜ਼ੀ ਫ਼ਿਲਮ ਵਿਖਾਈ ਗਈ ਅਤੇ ਕਿਸਾਨਾਂ ਨੂੰ ਕੀਟਨਾਸ਼ਕ ਸੇਫ਼ਟੀ ਕਿੱਟਸ ਵੀ ਵੰਡੀਆਂ ਗਈਆਂ | ਸਿਖਲਾਈ ਦੌਰਾਨ ਕੇ.ਵੀ.ਕੇ. ਦੇ ਵਿਗਿਆਨੀਆਂ ਵਲੋਂ ਮਿੱਟੀ ਦੀ ਸਿਹਤ ਪ੍ਰਬੰਧਨ, ਫ਼ਸਲ ਉਤਪਾਦਨ, ਬਾਗ਼ਬਾਨੀ ਅਤੇ ਡੇਅਰੀ ਉਤਪਾਦਨ ਲਈ ਵਰਤੇ ਜਾਣ ਵਾਲੇ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਲੈਕਚਰ ਦਿੱਤੇ ਗਏ | ਡਾ. ਢਿੱਲੋਂ ਨੇ ਕੇ.ਵੀ.ਕੇ. ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਵੀ ਕੀਤਾ ਅਤੇ ਉਨ੍ਹਾਂ ਟੀਮ ਵਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ 7 ਰੋਜ਼ਾ ਸ਼ਖ਼ਸੀਅਤ ਵਿਕਾਸ ਪੋ੍ਰਗਰਾਮ ਸਮਾਪਤ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।