16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੇਵਾ ਸੁਸਾਇਟੀ ਅਤੇ ਜ਼ਿਲ੍ਹਾ ਯੁਵਾ ਮੋਰਚਾ ਨੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਾਨਸ ਕੀ ਜਾਤ ਸਬੈ ਏਕ ਸੇਵਾ ਸੁਸਾਇਟੀ ਅਤੇ ਭਾਜਪਾ ਦੇ ਜ਼ਿਲ੍ਹਾ ਯੁਵਾ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਪੰਦ੍ਹਰਵਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰੂ ਨਾਨਕ ਕਾਲਜ ਵਿਖੇ ਲਾਇਆ ਗਿਆ | ਇਸ ਕੈਂਪ ਵਿਚ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਖ਼ੂਨਦਾਨ ਕੀਤਾ | ਇਸ ਕੈਂਪ ਵਿਚ ਕੁੱਲ 52 ਯੂਨਿਟ ਖ਼ੂਨਦਾਨ ਹੋਇਆ | ਇਸ ਮੌਕੇ ਪਿ੍ੰਸੀਪਲ ਡਾ. ਸਰਬਜੀਤ ਕੌਰ, ਸਟਾਫ਼ ਮੈਂਬਰ, ਜ਼ਿਲ੍ਹਾ ਯੁਵਾ ਮੋਰਚੇ ਦੇ ਪ੍ਰਧਾਨ ਹਰਦੀਪ ਸਿੰਘ ਹਨੀ ਕਾਉਣੀ, ਜ਼ਿਲ੍ਹਾ ਜਨਰਲ ਸਕੱਤਰ ਵਿਸ਼ੂ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੋਪੀ, ਮੰਡਲ ਯੂਥ ਪ੍ਰਧਾਨ ਵਿਕਾਸ ਸ਼ੁਕਲਾ, ਹੈਪੀ ਬਰਾੜ, ਆਕਾਸ਼ਦੀਪ ਸਿੰਘ, ਚੈਰੀ ਚੌਹਾਨ, ਵਿਸ਼ਨੂੰ, ਦੇਵ ਨਾਗਪਾਲ ਅਤੇ ਹੋਰ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਆਗੂ ਗੁਰੂ ਕਾਸ਼ੀ ਕੈਂਪਸ ਦੇ ਨਵ-ਨਿਯੁਕਤ ਡਾਇਰੈਕਟਰ ਨੂੰ ਮਿਲੇ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ 7 ਰੋਜ਼ਾ ਸ਼ਖ਼ਸੀਅਤ ਵਿਕਾਸ ਪੋ੍ਰਗਰਾਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।