30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਅਜੀਤ ਡੈਸਕ 22-10-2025
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹਿਰ ਦੀ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਰੇਲਵੇ ਪੁਲ ਉਪਰ ਇਕ ਮੋਟਰਸਾਈਕਲ ਅਤੇ ਪੀ.ਆਰ.ਟੀ.ਸੀ ਦੀ ਬੱਸ ਦਰਮਿਆਨ ਅਚਾਨਕ ਵਾਪਰੇ ਹਾਦਸੇ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਮਚਾਕੀ ਮੱਲ ਸਿੰਘ ਦੇ ਵਸਨੀਕ ਰਮਨਦੀਪ ਸਿੰਘ ਰੰਮੂ (18) ਪੁੱਤਰ ਇਕਬਾਲ ਸਿੰਘ ਅਤੇ ਉਸ ਦੇ ਨਾਲ ਦਾ ਸਾਥੀ ਮਨਰਾਜ ਸਿੰਘ (16) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਢੀਮਾਂ ਵਾਲੀ ਬੱਸ ਹੇਠ ਆ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਮੌਕੇ 'ਤੇ ਇਕੱਤਰ ਹੋਏ ਲੋਕਾਂ ਨੂੰ ਦੋਹਾਂ ਨੂੰ ਇਲਾਜ ਲਈ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਕਿ ਡਾਕਟਰਾਂ ਨੇ ਰਮਨਦੀਪ ਸਿੰਘ ਰੰਮੂ ਨੂੰ ਮਿ੍ਤਕ ਐਲਾਨ ਦਿੱਤਾ | ਜਦ ਕਿ ਜ਼ਖ਼ਮੀ ਮਨਰਾਜ ਸਿੰਘ ਨੂੰ ਡਾਕਟਰਾਂ ਨੇ ਇਲਾਜ ਲਈ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ | ਘਟਨਾ ਉਪਰੰਤ ਬੱਸ ਦੇ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋਏ ਦੱਸੇ ਜਾ ਰਹੇ ਹਨ | ਸ਼ਹਿਰੀ ਪੁਲਿਸ ਕੋਟਕਪੂਰਾ ਦੇ ਅਧਿਕਾਰੀਆਂ ਵਲੋਂ ਮੌਕੇ 'ਤੇ ਪੁੱਜ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਸਬੰਧ 'ਚ ਜਸਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਮਚਾਕੀ ਮੱਲ ਸਿੰਘ ਦੇ ਬਿਆਨ 'ਤੇ ਕਰਵਾਈ ਕਰਦਿਆਂ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਬੱਸ ਦੇ ਡਰਾਈਵਰ ਸਵਰਨ ਸਿੰਘ ਪਿੰਡ ਸਰਾਏਨਾਗਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਦੂਜੇ ਪਾਸੇ ਦੀਵਾਲੀ ਦੇ ਦਿਨ ਉਕਤ ਘਟਨਾ ਵਾਪਰ ਜਾਣ ਕਾਰਨ ਪਿੰਡ ਅਤੇ ਇਲਾਕੇ 'ਚ ਸੋਗ ਦਾ ਮਾਹੌਲ ਹੈ | ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਅਤੇ ਨਾਹਰ ਸਿੰਘ ਮਚਾਕੀ ਨੇ ਉਕਤ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਦੀਵਾਲੀ ਦੀਆਂ ਰੌਣਕਾਂ ਨੇ ਸ਼ਹਿਰ ਦੀ ਖ਼ੂਬਸੂਰਤੀ 'ਚ ਕੀਤਾ ਵਾਧਾ ਅਗਲੀ ਖ਼ਬਰ ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।