30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗਤਕੇ ਦੇ ਜੇਤੂ ਖ਼ਿਡਾਰੀ ਦਾ ਸਕੂਲ ਪੁੱਜਣ 'ਤੇ ਸ਼ਾਨਦਾਰ ਸਵਾਗਤ

ਅਜੀਤ ਡੈਸਕ 22-10-2025
ਕੋਟਕਪੂਰਾ, 21 ਅਕਤੂਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਸੁਰਗਾਪੁਰੀ ਦੇ 10ਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਗਤਕੇ ਦੇ ਵੱਖ-ਵੱਖ ਪੱਧਰ ਦੇ ਮੁਕਾਬਲਿਆਂ 'ਚ ਉੱਚ ਸਥਾਨ ਪ੍ਰਾਪਤ ਕਰਕੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸੂਬਾ ਪੱਧਰੀ ਮੁਕਾਬਲੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਜਿਨ੍ਹਾਂ 'ਚ 20 ਟੀਮਾਂ ਨੇ ਭਾਗ ਲਿਆ | ਖਿਡਾਰੀ ਹਰਕੀਰਤ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ | ਖਿਡਾਰੀ ਦੀ ਇਸ ਪ੍ਰਾਪਤੀ 'ਤੇ ਸਕੂਲ ਮੁਖੀ ਮਨੀਸ਼ ਛਾਬੜਾ ਅਤੇ ਸਮੂਹ ਅਧਿਆਪਕਾਂ ਵਲੋਂ ਜੇਤੂ ਖਿਡਾਰੀ ਦਾ ਸਕੂਲ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਉਨ੍ਹਾਂ ਖਿਡਾਰੀ ਦੇ ਮਾਤਾ ਪਿਤਾ, ਕੋਚ ਗੁਰਪ੍ਰੀਤ ਸਿੰਘ ਖ਼ਾਲਸਾ ਅਤੇ ਸਰੀਰਕ ਸਿੱਖਿਆ ਅਧਿਆਪਕਾ ਕਿੰਦਰ ਪਾਲ ਕੌਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਜੈਤੋ ਵਿਖੇ ਸਵੱਛ ਭਾਰਤ ਮੁਹਿੰਮ ਦੀਆਂ ਸ਼ਰ੍ਹੇਆਮ ਉਡਾਈਆਂ ਜਾ ਰਹੀਆਂ ਧੱਜੀਆਂ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਕਿਰਤੀ ਲੋਕਾਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।